ਸਤਵਿੰਦਰ ਸ਼ਰਮਾ, ਲੁਧਿਆਣਾ

ਹਲਕੇ ਦੇ ਵੱਖ-ਵੱਖ ਵਾਰਡਾਂ ‘ਚ ਜਲ ਸਪਲਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ੁੱਕਰਵਾਰ ਨੂੰ ਤਿੰਨ ਟਿਊਬਵੈੱਲ ਪ੍ਰਰਾਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਪਰਾਸ਼ਰ ਨੇ ਗੁਲਚਮਨ ਗਲੀ (ਵਾਰਡ ਨੰਬਰ 84) ਵਿਚ ਟਿਊਬਵੈੱਲ ਲਗਾਉਣ ਦੇ ਪ੍ਰਰਾਜੈਕਟ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਮਾਧੋਪੁਰੀ ਦੀ ਅਸ਼ੋਕ ਗਲੀ (ਵਾਰਡ ਨੰਬਰ 78) ਅਤੇ ਈਸਾ ਨਗਰ (ਵਾਰਡ ਨੰਬਰ 83) ਦੀ ਗਲੀ ਨੰਬਰ 7 ਵਿਚ ਲਗਾਏ ਗਏ ਦੋ ਟਿਊਬਵੈੱਲਾਂ ਦਾ ਉਦਘਾਟਨ ਕੀਤਾ। ਇਨ੍ਹਾਂ ਤਿੰਨਾਂ ਪ੍ਰਰਾਜੈਕਟਾਂ ਦੀ ਕੁੱਲ ਲਾਗਤ 17.33 ਲੱਖ ਰੁਪਏ ਹੈ, ਜਿਸ ਤਹਿਤ 12.5 ਐੱਚਪੀ ਦੇ ਟਿਊਬਵੈੱਲ ਲਗਾਏ ਗਏ ਹਨ।

ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਅਪਗੇ੍ਡ ਕਰਨ, ਜਲ ਸਪਲਾਈ ਨੂੰ ਸੁਚਾਰੂ ਬਣਾਉਣ ਆਦਿ ਲਈ ਵੱਡੀ ਗਿਣਤੀ ਵਿਚ ਵਿਕਾਸ ਪ੍ਰਰਾਜੈਕਟ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਿਧਾਂਤਾਂ ‘ਤੇ ਕੰਮ ਕਰਦੇ ਹੋਏ ਵਿਕਾਸ ਪ੍ਰਰਾਜੈਕਟਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿ੍ਹਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਫੀਡਬੈਕ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਵਿਚ ਹੋਰ ਵੀ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਪ੍ਰਰਾਜੈਕਟ ਮਿੱਥੇ ਸਮੇਂ ਵਿਚ ਮੁਕੰਮਲ ਕਰਨ।