ਗੌਰਵ ਕੁਮਾਰ ਸਲੂਜਾ, ਲੁਧਿਆਣਾ
ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ-92 (ਪੁਰਾਣਾ 91) ਅਧੀਨ ਨਿਊ ਅਮਨ ਵਿਹਾਰ ਵਿਖੇ ਗਲ਼ੀਆਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਦਘਾਟਨ ਮੌਕੇ ਉਨਾਂ੍ਹ ਦੀ ਟੀਮ ਦੇ ਨਾਲ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਇਸ ਦੌਰਾਨ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ੍ਹ ਆਮ ਆਦਮੀ ਪਾਰਟੀ ‘ਤੇ ਵਿਸ਼ਵਾਸ ਕੀਤਾ ਹੈ ਤੇ ਹੁਣ ਉਨਾਂ੍ਹ ਦਾ ਵੀ ਫ਼ਰਜ਼ ਬਣਦਾ ਹੈ ਕਿ ਉਨਾਂ੍ਹ ਦਾ ਇਲਾਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ ‘ਤੇ ਪੁੱਜੇ। ਉਨਾਂ੍ਹ ਕਿਹਾ ਕਿ ਉਹ ਅਣਥੱਕ ਮਿਹਨਤ ਨਾਲ ਆਉਣ ਵਾਲੇ ਸਮੇ ਵਿੱਚ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ ਕਰਵਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਤੇ ਲੋਕਾਂ ਦੀਆਂ ਆਸਾ ‘ਤੇ ਪੂਰਾ ਉਤਰਨਗੇ। ਉਨਾਂ੍ਹ ਇਹ ਵੀ ਕਿਹਾ ਕਿ ਸੂਬੇ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਲੋਕਾਂ ਨੂੰ ਕਿਸੇ ਵੀ ਤਰਾਂ੍ਹ ਦੀ ਅੌਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।


