ਵਿਸ਼ਵ ਦੀ ਪੂਰੀ ਪਰਿਕਰਮਾ ਦਾ ਪਾਂਧੀ ਨਰਪਾਲ ਸਿੰਘ ਸ਼ੇਰਗਿੱਲ ਕੈਨੇਡਾ ‘ਚ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਤੇ ਛਪੇਗਾ ਵਿਸ਼ੇਸ਼ ਅੰਕ

ਵੈਨਕੂਵਰ (ਜਰਨੈਲ ਸਿੰਘ) – ਇੰਡੀਅਨਜ਼ ਐਬਰੋਡ ਐਂਡ ਪੰਜਾਬ ਇੰਮਪੈਕਟ (ਸਮੁੰਦਰੋਂ ਪਾਰ ਦਾ ਪੰਜਾਬੀ ਸੰਸਾਰ) ਦਾ ਸਪੈਸ਼ਲ ਕੈਨੇਡਾ ਐਡੀਸ਼ਨ 2018 ਸਫਲਤਾ ਨਾਲ 20 ਮਾਰਚ ਨੂੰ ਪਾਠਕਾਂ ਦੇ ਸਨਮੁੱਖ ਕੀਤਾ ਗਿਆ ਹੈ, ਹੁਣ ਵਿਸ਼ਵ ਪ੍ਰਸਿੱਧੀ ਪ੍ਰਾਪਤ *ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਕੈਨੇਡਾ ਵਿਚ ਹਨ। ਉਹ ਕੈਨੇਡਾ ਦੇ ਗੁਰਦੁਆਰਿਆਂ, ਇਤਿਹਾਸਕ ਥਾਵਾਂ, ਪ੍ਰਵਾਸੀ ਉਦਯੋਗਪਤੀਆਂ, ਪ੍ਰਵਾਸੀ ਕਾਰੋਬਾਰੀਆਂ, ਸਿਆਸਤਦਾਨਾਂ, ਕਲਾਕਾਰਾਂ, ਮੀਡੀਆ-ਕਰਮੀਆਂ, ਪੰਜਾਬੀ ਡਾਕਟਰਾਂ, ਵਕੀਲਾਂ ਅਤੇ ਸਾਇੰਸਦਾਨਾਂ ਨਾਲ ਤਾਲਮੇਲ ਕਰਕੇ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਉਤੇ ਵਿਸ਼ੇਸ਼ ਅੰਕ 2019 ਪ੍ਰਕਾਸ਼ਿਤ ਕਰਨਗੇ। ਇੰਡੀਅਨ ਐਬਰੋਡ ਐਂਡ ਪੰਜਾਬ ਇੰਮਪੈਕਟ ਦੇ ਗੁਰੂ ਨਾਨਕ ਦੇਵ ਜੀ ਸਬੰਧੀ ਅੰਕ ਦੇ ਏ-ਫੋਰ ਸਾਈਜ਼ ਦੇ 550 ਰੰਗਦਾਰ ਸਫੇ ਹੋਣਗੇ, ਜਿਸ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਹੁੰ ਕੂੰਟਾਂ ਦੀਆਂ ਸੰਸਾਰ ਫੇਰੀਆਂ, ਗੁਰਬਾਣੀ, ਗੁਰਮਤ ਸਾਹਿੱਤ ਸਬੰਧੀ ਵਿਸ਼ੇਸ਼ ਲੇਖਾਂ ਤੋਂ ਬਿਨ੍ਹਾਂ ਸੰਸਾਰ ਭਰ ਦੇ ਗੁਰਦੁਆਰਿਆਂ, ਵਿਦਿਅਕ ਸੰਸਥਾਵਾਂ ਦੇ ਫੋਨ, ਈ-ਮੇਲਜ਼ ਆਦਿ ਸੂਚਨਾਵਾਂ ਤੋਂ ਬਿਨ੍ਹਾਂ ਵਪਾਰਕ ਪੰਨੇ ਵੀ ਹੋਣਗੇ, ਜਿਸ ਵਿੱਚ ਚਾਹਵਾਨ ਆਪਣੇ ਇਸ਼ਤਿਹਾਰ ਦੇ ਕੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ‘ਤੇ ਛਪ ਰਹੀ ਇਸ 21ਵੀਂ ਸਾਲਾਨਾ ਵਿਲੱਖਣ ਪੁਸਤਕ ‘ਚ ਵਿਸ਼ੇਸ਼ ਥਾਂ ਪ੍ਰਾਪਤ ਕਰ ਸਕਦੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ

ਸਰੀ, ਬੀ.ਸੀ. –  ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.