ਪੱਤਰ ਪੇ੍ਰਰਕ, ਰਾਏਕੋਟ : ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਵਕਰਮਾ ਭਵਨ ਵਿਖੇ ਵਿਸ਼ਵਕਰਮਾ ਸਭਾ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਉਪਰੰਤ ਵਿਸ਼ਵਕਰਮਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਸਾਬਕਾ ਇੰਜੀਨੀਅਰ ਐੱਸਡੀਓ ਜਸਵੀਰ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਸਮੇਂ ਕੌਂਸਲਰ ਕਮਲਜੀਤ ਵਰਮਾ, ਸਾਬਕਾ ਕੌਂਸਲਰ ਡਾ. ਹਰਪਾਲ ਸਿੰਘ ਗਰੇਵਾਲ, ਡਾ. ਅਸ਼ੋਕ ਸ਼ਰਮਾ, ਪ੍ਰਧਾਨ ਭੁਪਿੰਦਰ ਸਿੰਘ ਕਾਕਾ, ਸੈਕਟਰੀ ਗੁਰਮੀਤ ਸਿੰਘ ਸੀਹਰਾ, ਮੀਤ ਪ੍ਰਧਾਨ ਜਗਦੇਵ ਸਿੰਘ ਸੈਂਭੀ, ਵਿੱਤ ਮਨਮੋਹਨ ਸਿੰਘ, ਰਜਿੰਦਰ ਸਿੰਘ, ਗੁਰਮੀਤ ਸਿੰਘ ਪਦਮ, ਲਖਵੀਰ ਸਿੰਘ, ਸ਼ਰਨਜੀਤ ਸਿੰਘ ਸੌਂਦ ਸਾਬਕਾ ਪ੍ਰਧਾਨ, ਰਛਪਾਲ ਸਿੰਘ, ਰੁਪਿੰਦਰ ਕੌਰ, ਗੁਰਮੀਤ ਕੌਰ ਬੇਦੀ, ਜਸਵਿੰਦਰ ਕੌਰ, ਕਮਲ ਕੌਰ, ਮਨਜੀਤ ਕੌਰ ਮੁੱਲਾਂਪੁਰੀ, ਬੇਬੀ ਗੁਲਾਟੀ, ਸੁਰਜੀਤ ਕੌਰ, ਕਾਂਤਾ ਬੱਤਰਾ, ਸੁਮਨ, ਮਨਜੀਤ ਕੌਰ ਦੂਆ, ਅਮਰਜੀਤ ਕੌਰ, ਚਰਨਜੀਤ ਕੌਰ, ਨੀਲਮ ਕੌਰ, ਵਿਜੇ ਮੱਕੜ ਹਾਜ਼ਰ ਸਨ।


