ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਸੀਐੱਚਸੀ ਮਾਛੀਵਾੜਾ ਤੇ ਅਧੀਨ ਆਉਂਦੇ ਸਿਹਤ ਕੇਂਦਰਾਂ ‘ਚ ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ।

ਐੱਸਐੱਮਓ ਡਾ. ਜਸਦੇਵ ਸਿੰਘ ਨੇ ਕਿਹਾ ਏਡਜ਼ ਦੂਸ਼ਿਤ ਸੂਈ ਦੀ ਵਰਤੋਂ ਕਰਨ ਨਾਲ, ਦੂਸ਼ਿਤ ਖੂਨ ਚੜ੍ਹਾਉਣ ਨਾਲ, ਅਸੁਰੱਖਿਅਤ ਸਰੀਰਕ ਸਬੰਧ ਬਣਾਉਣ ਨਾਲ ਤੇ ਗਰਭਵਤੀ ਮਾਂ ਤੋਂ ਹੋਣ ਵਾਲੇ ਬੱਚੇ ਤੋਂ ਹੋ ਸਕਦੀ ਹੈ। ਇਸ ਲਈ ਸਮੇਂ ਸਮੇਂ ‘ਤੇ ਜਾਂਚ ਕਰਵਾਉਣੀ ਜ਼ਰੂਰੀ ਹੈ ਜੋ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਕੀਤੀ ਜਾਂਦੀ ਹੈ। ਬਲਾਕ ਐਜੂਕੇਟਰ ਪ੍ਰਦੀਪ ਸਿੰਘ ਨੇ ਕਿਹਾ ਏਡਜ਼ ਦੇ ਮਰੀਜ਼ਾਂ ਨਾਲ ਕਿਸੇ ਵੀ ਪ੍ਰਕਾਰ ਦਾ ਭੇਦ ਭਾਵ ਨਹੀਂ ਕਰਨਾ ਚਾਹੀਦਾ ਸਗੋਂ ਉਨ੍ਹਾਂ ਨਾਲ ਚੰਗਾ ਵਤੀਰਾ ਕਰਨ ਦੀ ਜ਼ਰੂਰਤ ਹੁੰਦੀ ਹੈ।