ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ : ਬੁੱਧਵਾਰ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ 12ਵੇਂ ਯੁਵਕ ਮੇਲੇ ਦਾ ਦੂਸਰਾ ਪੜਾਅ ਸ਼ੁਰੂ ਹੋਇਆ ਜਿਸ ਵਿੱਚ ਸਟੇਜ ‘ਤੇ ਕੀਤੀਆਂ ਜਾਣ ਵਾਲੀਆਂ ਪੇਸ਼ਕਾਰੀਆਂ ਦਾ ਮੰਚਨ ਕੀਤਾ ਗਿਆ। ਬ੍ਹਮ ਸ਼ੰਕਰ ਜਿੰਪਾ, ਕੈਬਨਿਟ ਮੰਤਰੀ, ਰੈਵੀਨਿਊ ਅਤੇ ਜਲ ਸਾਧਨ, ਪੰਜਾਬ ਨੇ ਬਤੌਰ ਮੁੱਖ ਮਹਿਮਾਨ ਯੁਵਕ ਮੇਲੇ ਦਾ ਵਿਧੀਵਤ ਉਦਘਾਟਨ ਕੀਤਾ। ਡਾ. ਸੰਗੀਤਾ ਤੂਰ, ਨਿਰਦੇਸ਼ਕ ਪਸ਼ੂ ਪਾਲਣ ਵਿਭਾਗ, ਪੰਜਾਬ ਪਤਵੰਤੇ ਮਹਿਮਾਨ ਵਜੋਂ ਪਧਾਰੇ ਜਦ ਕਿ ਦੈਨਿਕ ਜਾਗਰਣ ਦੇ ਪੰਜਾਬ ਤੇ ਚੰਡੀਗੜ੍ਹ ਦੇ ਰੈਜੀਡੈਂਟ ਐਡੀਟਰ ਅਮਿਤ ਸ਼ਰਮਾ ਨੇ ਵੀ ਵਿਸ਼ੇਸ਼ ਤੌਰ ਤੇ ਇਸ ਯੁਵਕ ਮੇਲੇ ਵਿੱਚ ਸ਼ਿਰਕਤ ਕੀਤੀ। ਜਿੰਪਾ ਨੇ ਕਿਹਾ ਕਿ ਯੂਨੀਵਰਸਿਟੀ ਵੈਟਰਨਰੀ ਵਿਗਿਆਨ ਦੇ ਖੇਤਰ ਵਿੱਚ ਜ਼ਿਕਰਯੋਗ ਕਾਰਜ ਕਰ ਰਹੀ ਹੈ। ਉਨਾਂ੍ਹ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਨੂੰ ਵੀ ਸਰਾਹਿਆ। ਉਨਾਂ੍ਹ ਕਿਹਾ ਕਿ ਵਿਗਿਆਨ ਦੇ ਵਿਦਿਆਰਥੀ ਹੋਣ ਦੇ ਬਾਵਜੂਦ ਉਹ ਉੱਚ ਕਲਾਤਮਕ ਖੂਬੀਆਂ ਰੱਖਦੇ ਹਨ। ਡਾ. ਇੰਦਰਜੀਤ ਸਿੰਘ ਉਪ-ਕੁਲਪਤੀ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਉਨਾਂ੍ਹ ਕਿਹਾ ਕਿ ਯੁਵਕ ਮੇਲਾ ਅਜਿਹਾ ਨਿਵੇਕਲਾ ਮੰਚ ਹੈ ਜਿੱਥੇ ਵਿਦਿਆਰਥੀਆਂ ਦੇ ਛੁਪੇ ਹੋਏ ਗੁਣ ਵੀ ਸਾਹਮਣੇ ਆ ਜਾਂਦੇ ਹਨ। ਉਨਾਂ੍ਹ ਕਿਹਾ ਕਿ ਪੇਸ਼ੇਵਰ ਡਿਗਰੀਆਂ ਦੀ ਪੜ੍ਹਾਈ ਕਾਫੀ ਮੁਸ਼ਕਿਲ ਹੁੰਦੀ ਹੈ ਅਤੇ ਵਿਦਿਆਰਥੀਆਂ ਨੂੰ ਕਲਾਤਮਕ ਗਤੀਵਿਧੀਆਂ ਲਈ ਥੋੜਾ ਵਕਤ ਮਿਲਦਾ ਹੈ। ਅੱਜ ਦੇ ਦਿਨ ਲੋਕ ਗੀਤ, ਰਚਨਾਤਮਕ ਨਾਚ, ਸੁਗਮ ਸੰਗੀਤ ਅਤੇ ਸਮੂਹ ਗਾਨ (ਭਾਰਤੀ) ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਪੀਏਯੂ ਦੇ ਖੁੱਲ੍ਹੇ ਮੰਚ ‘ਤੇ ਕਰਵਾਏ ਗਏ ਸਨ। ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦੇ ਨਾਲ ਪੀਏਯੂ ਤੋਂ ਵੀ ਵੱਡੀ ਗਿਣਤੀ ਵਿੱਚ ਮੋਹਤਬਰ ਸਖ਼ਸ਼ੀਅਤਾਂ ਨੇ ਯੁਵਕ ਮੇਲੇ ‘ਚ ਸ਼ਿਰਕਤ ਕੀਤੀ। ਡਾ. ਸਰਵਪ੍ਰਰੀਤ ਸਿੰਘ ਘੁੰਮਣ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਜਾਣਕਾਰੀ ਦਿੱਤੀ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਪਣੀ ਕਲਾ ਦਾ ਮੁਜ਼ਾਹਰਾ ਕਰ ਰਹੇ ਹਨ। ਉਨਾਂ੍ਹ ਕਿਹਾ ਕਿ ਵਿਭਿੰਨ ਕਮੇਟੀਆਂ ਨੇ ਯੁਵਕ ਮੇਲੇ ਨੂੰ ਸਫ਼ਲ ਬਨਾਉਣ ਵਿੱਚ ਦਿਨ ਰਾਤ ਮਿਹਨਤ ਕੀਤੀ ਹੈ। ਡਾ. ਅਪਮਿੰਦਰ ਪਾਲ ਸਿੰਘ ਬਰਾੜ, ਪ੍ਰਬੰਧਕੀ ਸਕੱਤਰ ਨੇ ਜਾਣਕਾਰੀ ਦਿੱਤੀ ਕਿ ਵੀਰਵਾਰ ਨੂੰ ਪੀਏਯੂ ਦੇ ਇਸੇ ਮੰਚ ‘ਤੇ ਮਾਈਮ, ਸਕਿੱਟ, ਇਕਾਂਗੀ ਨਾਟਕ ਅਤੇ ਮਮਿੱਕਰੀ ਦੇ ਮੁਕਾਬਲੇ ਸਵੇਰੇ 9.00 ਵਜੇ ਤੋ ਸ਼ੁਰੂ ਹੋਣਗੇ। ਡਾ. ਨਿਧੀ ਸ਼ਰਮਾ, ਭਲਾਈ ਅਫ਼ਸਰ ਨੇ ਬੁੱਧਵਾਰ ਨੂੰ ਹੋਏ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਦੱਸਿਆ।
=======
ਇੰਝ ਰਹੇ ਨਤੀਜੇ
ਲੋਕ ਗੀਤ
1. ਦਿਲਰਾਜ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
2. ਸੁਨੇਹਾ ਮੰਡਲ, ਕਾਲਜ ਆਫ ਿਫ਼ਸ਼ਰੀਜ਼
3. ਅਰਸ਼ਪ੍ਰਰੀਤ ਸਿੰਘ, ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ
========
ਰਚਨਾਤਮਕ ਨਾਚ
1. ਏਕਮਜੋਤ ਕੌਰ, ਕਾਲਜ ਆਫ ਵੈਟਰਨਰੀ ਸਾਇੰਸ, ਰਾਮਪੁਰਾ ਫੂਲ
2. ਅਨਵੀ ਮਹਾਜਨ, ਖਾਲਸਾ ਕਾਲਜ ਆਫ ਵੈਟਨਰੀ ਐਂਡ ਐਨੀਮਲ ਸਾਇੰਸਜ਼, ਅੰਮਿ੍ਤਸਰ
3. ਪ੍ਰਭਲੀਨ ਕੌਰ, ਕਾਲਜ ਆਫ ਿਫ਼ਸ਼ਰੀਜ਼


