ਵੈਨਕੂਵਰ ‘ਚ ਜੂਨ ’84 ਦੇ ਸ਼ਹੀਦੀ ਘੱਲੂਘਾਰੇ ਦੇ ਰੋਸ ‘ਚ ਮੁਜ਼ਾਹਰਾ

ਵੈਨਕੂਵਰ ਆਰਟ ਗੈਲਰੀ ਸਾਹਮਣੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਵੈਨਕੂਵਰ, (ਗੁਰਵਿੰਦਰ ਸਿੰਘ ਧਾਲੀਵਾਲ)-ਕੈਨੇਡਾ ਭਰ ‘ਚ ਜੂਨ ’84 ਦੇ ਘੱਲੂਘਾਰੇ ਸਬੰਧੀ ਰੋਸ ਤੇ ਸ਼ਹੀਦੀ ਸਮਾਗਮਾਂ ਦੀ ਲੜੀ ‘ਚ ਅੱਜ ਵੈਨਕੂਵਰ ਡਾਊਨ ਟਾਊਨ ਸਥਿਤ ਆਰਟ ਗੈਲਰੀ ਸਾਹਮਣੇ ਸਿੱਖਾਂ ਵੱਲੋਂ ਵੱਡੀ ਇਕੱਤਰਤਾ ਕੀਤੀ ਗਈ। ਇਸ ਮੌਕੇ ਜਿਥੇ ਜੂਨ ’84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਉਥੇ ਸ੍ਰੀ ਦਰਬਾਰ ਸਾਹਿਬ ਉੱਪਰ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਬੰਧੀ ਵੀਡੀਓ ਵੀ ਵਿਖਾਈ ਗਈ। ਰੋਸ ਮੁਜ਼ਾਹਰੇ ‘ਚ ਪ੍ਰੋ: ਇੰਦਰਪ੍ਰਸਤ ਨੇ ਸੰਬੋਧਨ ਕੀਤਾ। ਹੋਰਨਾਂ ਬੁਲਾਰਿਆਂ ‘ਚ ਮਨਿੰਦਰ ਸਿੰਘ ਬੋਇਲ ਨੇ ਸਿੱਖਾਂ ਦੀ ਆਜ਼ਾਦੀ ਦੀ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖੀ ਸਿਧਾਂਤਾਂ ਦੀ ਜੰਗ ਗੁਰਬਾਣੀ ਤੇ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਹੀ ਜਾਰੀ ਰੱਖੀ ਜਾਵੇਗੀ। ਪ੍ਰਭਸ਼ਰਨਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਮੁੱਖ ਟੀਚਾ ਪੰਥ ‘ਚ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਨੂੰ ਪਛਾੜਨਾ ਤੇ ਪੰਥਕ ਏਕਤਾ ਕਾਇਮ ਹੋਣਾ ਚਾਹੀਦਾ ਹੈ। ਨਾਰਥ ਅਮਰੀਕਨ ਸਿੱਖ ਐਕਟਿਵਿਟਸ ਤੇ ਲੋਅਰ ਮੇਨ ਲੈਂਡ ਦੀਆਂ ਗੁਰਦੁਆਰਾ ਸੁਸਾਇਟੀਆਂ ਵੱਲੋਂ ਉਲੀਕੇ ਸਾਲਾਨਾ ਰੋਸ ਮੁਜ਼ਾਹਰੇ ਮੌਕੇ ਟੋਰਾਂਟੋ ਤੋਂ ਪੁੱਜੇ ਜਤਿੰਦਰ ਸਿੰਘ ਗਰੇਵਾਲ, ਬੀਬੀ ਤਜਿੰਦਰ ਕੌਰ ਅਤੇ ਸਥਾਨਕ ਸਿੱਖ ਨੌਜਵਾਨ ਵਰਗ ਵੱਲੋਂ ਸੰਬੋਧਨ ਕੀਤਾ ਗਿਆ ਤੇ ਭਾਈ ਧਰਮ ਸਿੰਘ ਸਮੇਤ ਵੱਡੀ ਗਿਣਤੀ ‘ਚ ਵਲੰਟੀਅਰਾਂ ਨੇ ਭਾਵ-ਪੂਰਤ ਤਰੀਕੇ ਨਾਲ ਸ਼ਹੀਦੀ ਸਮਾਗਮ ਸਬੰਧੀ ਪ੍ਰਬੰਧ ਕੀਤੇ। ਸਾਰੇ ਬੁਲਾਰਿਆਂ ਵੱਲੋਂ ਖਾਲਿਸਤਾਨ ਪੱਖੀ ਸੰਘਰਸ਼ ‘ਤੇ ਜ਼ੋਰ ਦਿੱਤਾ ਗਿਆ। ਗੁਰੁ ਨਾਨਕ ਕਿਚਨ ਵੱਲੋਂ ਡਾਊਨ ਟਾਊਨ ਵੈਨਕੂਵਰ ‘ਚ ਰੱਖੇ ਸ਼ਹੀਦੀ ਸਮਾਗਮ ਮੌਕੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਤੇ ਵੱਖ-ਵੱਖ ਸ਼ਹਿਰਾਂ ਤੋਂ ਬੱਸਾਂ ਰਾਹੀਂ ਸੰਗਤਾਂ ਨੂੰ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ

ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.