ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਹਲਕਾ ਪਾਇਲ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ਹਾਜ਼ਰੀ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਲਾਕ ਕਾਂਗਰਸ ਮਲੌਦ ਵੱਲੋਂ ਕੀਤੀਆਂ ਜਾ ਰਹੀਆਂ ਮਹੀਨਾਵਾਰ ਮੀਟਿੰਗਾਂ ਤੇ ਆਮ ਆਦਮੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਖਿਲਾਫ਼ ਕੀਤੇ ਜਾ ਰਹੇ ਪ੍ਰਚਾਰ ਬਾਰੇ ਦੱਸਿਆ।

ਉਨ੍ਹਾਂ ਕਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਇਕ ਆਮ ਘਰ ਤੋਂ ਉੱਠ ਕੇ ਆਪਣੀ ਕਾਬਲੀਅਤ ਸਦਕਾ ਪੰਜਾਬ ਕਾਂਗਰਸ ਦੀ ਪ੍ਰਧਾਨਗੀ ‘ਤੇ ਪੁੱਜੇ ਹਨ। ਉਨ੍ਹਾਂ ਕਿਹਾ ਰਾਜਾ ਵੜਿੰਗ ਪਹਿਲੇ ਅਜਿਹੇ ਪ੍ਰਧਾਨ ਹਨ ਜੋ ਬਲਾਕ ਪ੍ਰਧਾਨਾਂ ਨਾਲ ਹਰ ਹਫਤੇ ਮੀਟਿੰਗ ਕਰਦੇ ਹਨ ਤੇ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਉਨ੍ਹਾਂ ਤੋਂ ਸਲਾਹ ਲੈਂਦੇ ਹਨ।

ਇਸ ਮੌਕੇ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਗੁਰਵਿੰਦਰ ਸਿੰਘ ਟੀਨੂੰ ਘਲੋਟੀ ਪ੍ਰਧਾਨ ਬਲਾਕ ਕਾਂਗਰਸ ਦੋਰਾਹਾ, ਨਿੱਕਾ ਘਲੋਟੀ, ਨਿਰਭੈ ਸਿੰਘ ਬੇਰਕਲਾਂ ਜਨਰਲ ਸਕੱਤਰ, ਪਰਮਜੀਤ ਸਿੰਘ ਕਾਲਾ ਝੱਮਟ ਮੀਤ ਪ੍ਰਧਾਨ ਆਦਿ ਹਾਜ਼ਰ ਸਨ।