ਸ਼ਬਾਨਾ ਆਜ਼ਮੀ ਨੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੀ ਆਲੋਚਨਾ ਕੀਤੀ
ਮੁੰਬਈ,: ਅਦਾਕਾਰਾ ਸ਼ਬਾਨਾ ਆਜ਼ਮੀ ਨੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਰਨ ਜੌਹਰ ਦੀ ਫ਼ਿਲਮ ‘ਐ ਦਿਲ ਹੈ ਮੁਸ਼ਕਿਲ’ ਨੂੰ ਲੈ ਕੇ ਚੱਲ ਰਹੇ ਵਿਵਾਦਾਂ ਦਰਮਿਆਨ ਕਾਨੂੰਨ ਵਿਵਸਥਾ ਲਾਗੂ ਕਰਨ ਦੀ ਬਜਾਏ ਉਨ੍ਹਾਂ ਨੇ ਮਹਾਂਰਾਸ਼ਟਰ ਨਵਨਿਰਮਿਤ ਸੈਨਾ (ਮਨਸੇ) ਨਾਲ ਸੌਦਾ ਕਰ ਲਿਆ।
