ਜਾਣਕਾਰੀ ਮੁਤਾਬਕ ਹਾਦਸਾ ਸਵੇਰੇ 8 ਵਜੇ ਦੇ ਕਰੀਬ ਹੋਇਆ, ਜਦੋਂ ਬੱਸ ((8P੦3 2- 6205) ਟਿੱਕਰ ਜਾ ਰਹੀ ਸੀ ਕਿ ਠਿਯੋਗ-ਛੈਲਾ ਰਾਸਤੇ ‘ਤੇ ਬੇਕਾਬੂ ਹੋ ਕੇ ਪਹਾੜੀ ਤੋਂ ਹੇਠਾਂ ਡਿੱਗ ਗਈ।
ਦੱਸ ਦੇਈਏ ਕਿ ਬੱਸ ‘ਚ 30 ਤੋਂ ਜ਼ਿਆਦਾ ਲੋਕ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਮੌਕੇ ‘ਤੇ ਪਹੁੰਚ ਲਾਸ਼ਾਂ ਨੂੰ ਕੱਢਣ ‘ਚ ਜੁੱਟ ਗਈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਸ਼ਿਮਲਾ ਪੁਲਸ ਮੁਤਾਬਕ ਹੁਣ ਹੋਰ ਜਾਣਕਾਰੀ ਜੁਟਾਈ ਜਾ ਰਹੀ ਹੈ। ਪੁਲਸ ਜਾਂਚ ‘ਚ ਜੁੱਟੀ ਹੋਈ ਹੈ।