ਮੁੰਬਈ: ਮੁੰਬਈ ਦੇ ਕਾਂਦਿਆਵਲੀ ਇਲਾਕੇ ਵਿੱਚ ਸ਼ਿਵ ਸੈਨਾ ਦੇ ਸਾਬਕਾ ਕੌਂਸਲਰ ਦਾ ਕਤਲ ਕਰ ਦਿੱਤਾ ਗਿਆ ਹੈ। ਰਾਤ 11 ਵਜੇ ਦੇ ਕਰੀਬ ਮੋਟਰਸਾਈਕਲ ਸਵਾਰਾਂ ਨੇ ਸ਼ਿਵ ਸੈਨਾ ਦੇ ਸਾਬਕਾ ਕੌਂਸਲਰ ਅਸ਼ੋਕ ਸਾਵੰਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਮੌਤ ਹੋ ਗਈ।ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ‘ਤੇ ਹਮਲਾ ਉਸ ਵੇਲੇ ਹੋਇਆ ਜਦ ਘਰ ਤੋਂ ਕਰੀਬ 200 ਮੀਟਰ ਹੀ ਦੂਰ ਸਨ। ਮੌਕੇ ‘ਤੇ ਪੁੱਜੀ ਪੁਲਿਸ ਨੇ ਪੰਚਨਾਮਾ ਕੀਤਾ ਤੇ ਫੌਰੈਂਸਿਕ ਟੀਮ ਨੂੰ ਸੈਂਪਲ ਲੈਣ ਲਈ ਬੁਲਾਇਆ। ਕਤਲ ਦਾ ਕਾਰਨ ਕੀ ਹੈ ਇਹ ਫਿਲਹਾਲ ਪਤਾ ਨਹੀਂ ਲੱਗ ਸਕਿਆ। ਸ਼ਿਵ ਸੈਨਾ ਨਾਲ ਜੁੜੇ ਬੰਦੇ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਹੈ।ਲਾਸ਼ ਨੂੰ ਪੋਸਟਮਾਰਟਮ ਲਈ ਭਗਵਤੀ ਹਸਪਤਾਲ ਵਿੱਚ ਭੇਜਿਆ ਗਿਆ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਹਮਲਾਵਰਾਂ ‘ਤੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


