Ad-Time-For-Vacation.png

ਸ਼੍ਰੀ ਸ਼੍ਰੀ ਰਵੀਸ਼ੰਕਰ ਵਿਰੁੱਧ ਦਰਜ ਹੋਵੇ ਕੇਸ:ਓਵੈਸੀ

ਬਰੇਲੀ—ਆਰਟ ਆਫ ਲਿਵਿੰਗ ਦੇ ਮੁਖੀ ਸ਼੍ਰੀ ਸ਼੍ਰੀ ਰਵੀਸ਼ੰਕਰ ਅਤੇ ਆਲ ਇੰਡੀਆ ਮਜਲਿਸ-ਏ-ਇਤਿਹਾਦੁਲ ਮੁਸਲਮੀਨ ਦੇ ਮੁਖੀ ਅਸਦੂਦੀਨ ਓਵੈਸੀ ਦਰਮਿਆਨ ਤਿੱਖੇ ਜਵਾਬੀ ਹਮਲੇ ਵੇਖਣ ਨੂੰ ਮਿਲੇ। ਕਾਰਨ ਬਣਿਆ ਸ਼੍ਰੀ ਸ਼੍ਰੀ ਰਵੀਸ਼ੰਕਰ ਦਾ ਅਯੁੱਧਿਆ ਵਾਲਾ ਉਹ ਬਿਆਨ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਵਿਵਾਦ ਦੇ ਹੱਲ ਨਾ ਹੋਣ ‘ਤੇ ਭਾਰਤ ਸੀਰੀਆ ਬਣ ਜਾਵੇਗਾ।ਓਵੈਸੀ ਨੇ ਰਵੀਸ਼ੰਕਰ ਦੇ ਇਸ ਬਿਆਨ ਨੂੰ ਭੜਕਾਊ ਦੱਸਦਿਆਂ ਉਨ੍ਹਾਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਤਕ ਕਰ ਦਿੱਤੀ। ਸ਼੍ਰੀ ਸ਼੍ਰੀ ਨੇ ਟਵਿਟਰ ਰਾਹੀਂ ਓਵੈਸੀ ‘ਤੇ ਜਵਾਬੀ ਹਮਲਾ ਕੀਤਾ ਅਤੇ ਲਿਖਿਆ ਕਿ ਅਲਰਟ ਕਰਨ ਨੂੰ ਧਮਕੀ ਅਤੇ ਸਦਭਾਵਨਾ ਨੂੰ ਹਮਲਾ ਮੰਨਣਾ ਮਾੜੀ ਅਤੇ ਵਿਗੜੀ ਸੋਚ ਦਾ ਪ੍ਰਤੀਕ ਹੈ। ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਅਦਾਲਤ ਤੋਂ ਬਾਹਰ ਰਾਮ ਮੰਦਰ ਦੇ ਮੁੱਦੇ ਨੂੰ ਹੱਲ ਕੀਤੇ ਜਾਣ ਸਬੰਧੀ ਆਪਣੇ ਬਿਆਨ ਬਾਰੇ ਸਫਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕੋਈ ਧਮਕੀ ਨਹੀਂ ਹੈ, ਚਿਤਾਵਨੀ ਹੈ। ਭਾਰਤ ‘ਚ ਸ਼ਾਂਤੀ ਰਹਿਣੀ ਚਾਹੀਦੀ ਹੈ। ਦੇਸ਼ ਨੂੰ ਸੀਰੀਆ ਵਰਗਾ ਨਹੀਂ ਬਣਨ ਦੇਣਾ ਚਾਹੀਦਾ। ਮੈਂ ਤਾਂ ਕਿਸੇ ਨੂੰ ਧਮਕੀ ਬਾਰੇ ਸੁਪਨੇ ‘ਚ ਵੀ ਨਹੀਂ ਸੋਚ ਸਕਦਾ। ਮਿਡਲ-ਈਸਟ ਦੇਸ਼ਾਂ ‘ਚ ਹਾਲਾਤ ਖਰਾਬ ਹਨ। ਉਥੇ ਜਾਣ ਤੋਂ ਡਰ ਲੱਗਦਾ ਹੈ।
ਓਵੈਸੀ ਨੇ ਕਿਹਾ ਕਿ ਇਹ ਗੱਲ ਸਪੱਸ਼ਟ ਹੁੰਦੀ ਹੈ ਕਿ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਭਾਰਤੀ ਸੰਵਿਧਾਨ ‘ਤੇ ਭਰੋਸਾ ਨਹੀਂ ਹੈ। ਸੰਵਿਧਾਨ, ਅਦਾਲਤ ਅਤੇ ਕਾਨੂੰਨ ‘ਤੇ ਭਰੋਸਾ ਨਾ ਕਰਨ ਵਾਲੇ ਵਿਅਕਤੀ ਨੂੰ ਐੱਫ. ਆਈ. ਆਰ. ਦਰਜ ਕਰਕੇ ਜੇਲ ‘ਚ ਬੰਦ ਕਰ ਦੇਣਾ ਚਾਹੀਦਾ ਹੈ। ਸ਼੍ਰੀ ਸ਼੍ਰੀ ਸ਼ਰੇਆਮ ਲੋਕਾਂ ਨੂੰ ਹਿੰਸਾ ਲਈ ਭੜਕਾ ਰਹੇ ਹਨ। ਉਹ ਦੇਸ਼ ‘ਚ ਡਰ ਵਾਲਾ ਮਾਹੌਲ ਪੈਦਾ ਕਰ ਰਹੇ ਹਨ। ਜੇ ਉਨ੍ਹਾਂ ਵਿਰੁੱਧ ਤੁਰੰਤ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਹ ਬਹੁਤ ਮੰਦਭਾਗੀ ਗੱਲ ਹੋਵੇਗੀ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.