ਨਵੀਂ ਦਿੱਲੀ :-ਆਮ ਆਦਮੀ ਪਾਰਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਅਤੇ ਹਰਿਮੰਦਰ ਸਾਹਿਬ, ਅੰਮ੍ਰਿਤਸਰ ਨੂੰ ਆਪਣੇ ਸਿਆਸੀ ਮੁਫਾਦ ਲਈ ਛੋਟਾ ਕਰਕੇ ਦਿਖਾਉਣ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕੀਤਾ ਗਿਆ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਸੈਂਕੜੇ ਕਾਰਕੁਨਾਂ ਨੇ ਸਿਵਲ ਲਾਈਨ ਇਲਾਕੇ ਦੇ ਚਾਂਦਗੀ ਰਾਮ ਅਖਾੜੇ ਤੋਂ ਕੇਜਰੀਵਾਲ ਦੀ ਕੋਠੀ ਵੱਲ ਸ਼ਾਂਤਮਈ ਤਰੀਕੇ ਨਾਲ ਕੂਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ ਜਿਸ ‘ਤੇ ਕੇਜਰੀਵਾਲ ਉਪਰ ਜਾਣਬੁਝ ਕੇ ਸਿੱਖਾਂ ਦੇ ਧਾਰਮਿਕ ਸਥਾਨਾਂ ਅਤੇ ਧਾਰਮਿਕ ਗ੍ਰੰਥ ਨੂੰ ਛੋਟਾ ਦਿਖਾਉਣ ਦੇ ਖਿਲਾਫ਼ ਸ਼ਰਮ ਕਰਨ ਅਤੇ ਅਜਿਹੀ ਘਟਨਾ ਨੂੰ ਦੋਬਾਰਾ ਨਾ ਦੁਹਰਾਉਣ ਦੀ ਚਿਤਾਵਨੀ ਦਿੱਤੀ ਗਈ ਸੀ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


