ਸਚਿਨ ਮਿੱਢਾ, ਜਲਾਲਾਬਾਦ

ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਧੂਕਾ ਵਿਖੇ ਸਟੂਡੈਂਟ ਪੁਲਿਸ ਕੈਡਿਟਾਂ ਤਹਿਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਈਵਨਿੰਗ ਸੈਂਟਰ ਸਦਰ ਫਾਜ਼ਿਲਕਾ ਦੇ ਇੰਚਾਰਜ ਮਿਲਖ ਰਾਜ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦੀਆਂ ਹਦਾਇਤਾਂ ‘ਤੇ ਸਟੂਡੈਂਟ-ਕੈਡਿਟ ਪੋ੍ਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਦਾ ਮਕਸਦ ਪੁਲਿਸ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਸਾਈਬਰ ਕਰਾਈਮ, ਟ੍ਰੈਫਿਕ ਸਿੱਖਿਆ ਅਤੇ ਬੱਚਿਆਂ ਅਤੇ ਅੌਰਤਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨਾ ਹੈ। ਮਿਲਖ ਰਾਜ ਨੇ ਦੱਸਿਆ ਕਿ ਸਕੂਲ ਵਿੱਚ ਪੜ੍ਹਦੇ ਨਾਬਾਲਗ ਬੱਚੇ ਆਸਾਨੀ ਨਾਲ ਗੁੰਮਰਾਹ ਹੋ ਜਾਂਦੇ ਹਨ, ਜਿਸ ਕਾਰਨ ਉਹ ਅਕਸਰ ਸਮਾਜ ਵਿਰੋਧੀ ਅਨਸਰਾਂ ਦੇ ਸੰਪਰਕ ਵਿੱਚ ਆ ਜਾਂਦੇ ਹਨ, ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ੇ ਦਾ ਰਾਹ ਅਖਤਿਆਰ ਕਰਨਾ ਸ਼ੁਰੂ ਕਰ ਦਿੰਦੇ ਹਨ ਅਤੇ ਉਨਾਂ੍ਹ ਨੂੰ ਇਸ ਬਾਰੇ ਕੋਈ ਪਤਾ ਹੀ ਨਹੀਂ ਹੁੰਦਾ ਕਿ ਗਲਤ ਰਸਤੇ ‘ਤੇ ਚੱਲ ਪਏ ਤਾਂ ਇਸ ਦਲਦਲ ‘ਚੋਂ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਮੌਕੇ ਹੌਲਦਾਰ ਬਿੰਦਰ ਕੁਮਾਰ, ਸਕੂਲ ਪਿੰ੍ਸੀਪਲ ਹਰੀਚੰਦ ਅਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।