ਮੋਗਾ (ਅਮਰਜੀਤ ਬੱਬਰੀ) ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਸਤਲੁਜ-ਯਮੁਨਾ ਲਿੰਕ ਨਹਿਰ ਲਈ ਹਾਸਲ ਕੀਤੀ ਜ਼ਮੀਨ ਡੀ-ਨੋਟੀਫਾਈ ਕਰਨ ਤੋਂ ਬਾਅਦ ਇਸ ਦੇ ਮਾਲਕੀ ਹੱਕ ਅਸਲ ਮਾਲਕਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਦੇ ਦਿੱਤੇ ਜਾਣ ਤੋਂ ਬਾਅਦ ਇਹ ਮੁੱਦਾ ਸਦਾ ਲਈ ਖਤਮ ਹੋ ਗਿਆ ਹੈ।ਅੱਜ ਇੱਥੇ ‘ਪਾਣੀ ਬਚਾਓ, ਪੰਜਾਬ ਬਚਾਓ’ ਰੈਲੀ ਦੌਰਾਨ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਨਾ ਹੀ ਇਕ ਬੂੰਦ ਪਾਣੀ ਵਾਧੂ ਹੈ ਅਤੇ ਨਾ ਹੀ ਕਿਸੇ ਨੂੰ ਦਿੱਤਾ ਜਾਵੇਗਾ, ਜਿਸ ਕਰਕੇ ਸਤੁਲਜ-ਯਮੁਨਾ ਲਿੰਕ ਨਹਿਰ ਦੇ ਨਿਰਮਾਣ ਦੀ ਕੋਈ ਵੀ ਲੋੜ ਨਹੀਂ ਹੈ ਅਤੇ ਭਵਿੱਖ ਵਿੱਚ ਇਸ ਨਹਿਰ ਦੇ ਨਿਰਮਾਣ ਲਈ ਆਗਿਆ ਦਿੱਤੀ ਜਾਵੇਗੀ। ਇਸ ਮੁੱਦੇ ਨੂੰ ਹਮੇਸ਼ਾ ਲਈ ਖਤਮ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀ ਗਈ ਇਤਿਹਾਸਕ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਵਾਸਤੇ ਇਕ ਵੀ ਬੂੰਦ ਪਾਣੀ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਰੋਕਣ ਵਾਸਤੇ, ਜੋ ਵੀ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਸੀ, ਉਨ੍ਹਾਂ ਨੇ ਕਾਨੂੰਨੀ ਘੇਰੇ ਵਿੱਚ ਰਹਿੰਦੇ ਹੋਏ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਕੀਤਾ ਹੈ।
ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ
ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ


