ਸੁਖਦੇਵ ਗਰਗ, ਜਗਰਾਓਂ : ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀ ਰਿਪਨਜੋਤ ਸਿੰਘ ਨੇ ਪੋਸਟਰ ਮੇਕਿੰਗ ਮੁਕਾਬਲੇ ਚੋਂ ਪਹਿਲਾ ਸਥਾਨ ਹਾਸਲ ਕੀਤਾ।
ਡਾਇਰੈਕਟਰ ਸ਼ਸ਼ੀ ਜੈਨ ਨੇ ਦੱਸਿਆ ਸ਼੍ਰੀ ਰਾਮ ਕਾਲਜ ਡੱਲਾ ਵਿਖੇ ਕਰਵਾਏ ਗਏ ਅੰਤਰ ਸਕੂਲ ਕਵਿਤਾ ਉਚਾਰਣ ਤੇ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀ ਰਿਪਨਜੋਤ ਸਿੰਘ ਨੇ ਪੋਸਟਰ ਮੇਕਿੰਗ ‘ਚ ਭਾਗ ਲੈ ਕੇ 13 ਸਕੂਲਾਂ ਨੂੰ ਪਛਾੜਦੇ ਹੋਏ ਪਹਿਲਾ ਸਥਾਨ ਪ੍ਰਰਾਪਤ ਕੀਤਾ। ਉਨ੍ਹਾਂ ਸਾਰੇ ਬੱਚਿਆਂ ਨੂੰ ਅਜਿਹੀਆਂ ਵਿੱਦਿਅਕ ਸਰਗਰਮੀਆਂ ‘ਚ ਭਾਗ ਲੈਣ ਲਈ ਪੇ੍ਰਿਤ ਕੀਤਾ।


