Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਸਪਾ-ਬਸਪਾ ਦਾ ਗੱਠਜੋੜ ਭਾਜਪਾ ਨੂੰ ਜੜ੍ਹੋਂ ਪੁੱਟ ਸੁੱਟੇਗਾ : ਅਖਿਲੇਸ਼

By uscreative Published 2 min read

ਲਖਨਊ, ਉੱਤਰ ਪ੍ਰਦੇਸ਼ ਵਿੱਚ ਹੋਈਆਂ ਲੋਕ ਸਭਾ ਦੀਆਂ ਦੋ ਸੀਟਾਂ ਲਈ ਉੱਪ ਚੋਣਾਂ ਵਿੱਚ ਬਸਪਾ ਨੇ ਗੱਠਜੋੜ ਤਹਿਤ ਸਮਾਜਵਾਦੀ ਪਾਰਟੀ ਦਾ ਸਾਥ ਦਿੱਤਾ ਸੀ। ਨਵੇਂ ਰਾਜਨੀਤਕ ਸਮੀਕਰਨ ਕਾਰਣ ਦੋਨੋਂ ਸੀਟਾਂ ਸਪਾ ਦੇ ਖਾਤੇ ਵਿੱਚ ਗਈਆਂ ਸਨ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਪਾ ਮੁਖੀ ਅਖਿਲੇਸ਼ ਯਾਦਵ ਅਤੇ ਬਸਪਾ ਸੁਪਰੀਮੋ ਮਾਇਆਵਤੀ ਉਪ ਚੋਣਾਂ ਲਈ ਹੋਏ ਗੱਠਜੋੜ ਨੂੰ ਭਵਿੱਖ ਵਿੱਚ ਜਾਰੀ ਰੱਖਣ ਦੀ ਗੱਲ ਕਹਿ ਚੁੱਕੇ ਹਨ। ਸਾਲ 2019 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਅਖਿਲੇਸ਼ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਸਪਾ ਅਤੇ ਬਸਪਾ ਦੇ ਵਿਚਕਾਰ ਸੀਟਾਂ ਦੇ ਬਟਵਾਰੇ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਹੋਵੇਗੀ। ਅਖਿਲੇਸ਼ ਨੇ ਸਪੱਸ਼ਟ ਕੀਤਾ ਕਿ ਸਪਾ-ਬਸਪਾ ਗੱਠਜੋੜ ਨੂੰ ਪ੍ਰਭਾਵੀ ਅਤੇ ਮਜ਼ਬੂਤ ਬਣਾਉਣ ਲਈ ਉਹ ਬਸਪਾ ਨੂੰ ਕੁਝ ਵਧੇਰੇ ਸੀਟਾਂ ਦੇਣ ਲਈ ਤਿਆਰ ਹਨ। ਉਨ੍ਹਾ ਦਾ ਇਹ ਬਿਆਨ ਇਸ ਤਰ੍ਹਾਂ ਦੇ ਸਮੇਂ ਵਿੱਚ ਆਇਆ ਹੈ, ਜਦੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਫੈਡਰਲ ਫਰੰਟ ਨੂੰ ਆਕਾਰ ਦੇਣ ਦੀ ਰਣਨੀਤੀ ਤਹਿਤ ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਤੇਲੰਗਾਨਾ ਦਾ ਦੌਰਾ ਕਰਨ ਦੀ ਤਿਆਰੀ ਵਿੱਚ ਹੈ।
ਮੀਡੀਆ ਰਿਪੋਰਟ ਅਨੁਸਾਰ ਮਮਤਾ ਦਿੱਲੀ ਯਾਤਰਾ ਦੌਰਾਨ ਵਿਰੋਧੀ ਦਲਾਂ ਦੇ ਰੁੱਖ ਤੋਂ ਕਾਫ਼ੀ ਉਤਸ਼ਾਹਤ ਹੈ। ਲੋਕ ਸਭਾ ਦੀਆਂ 80 ਸੀਟਾਂ ਕਾਰਨ ਉੱਤਰ ਪ੍ਰਦੇਸ਼ ਦਾ ਮਹੱਤਵ ਕਾਫ਼ੀ ਜ਼ਿਆਦਾ ਹੈ। ਸਾਲ 2014 ਦੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਦੇਸ਼ ਦੇ ਸਭ ਤੋਂ ਵੱਡੇ ਰਾਜ ਵਿੱਚ ਭਾਜਪਾ ਨੂੰ ਜ਼ਬਰਦਸਤ ਸਫ਼ਲਤਾ ਮਿਲੀ ਸੀ।
ਉਪ ਚੋਣਾਂ ਵਿੱਚ ਜਿੱਤ ਦੇ ਬਾਅਦ ਅਖਿਲੇਸ਼ ਅਤੇ ਮਾਇਆਵਤੀ ਦੇ ਰਾਜਨੀਤਕ ਰਿਸ਼ਤਿਆਂ ਵਿੱਚ ਗਰਮਜੋਸ਼ੀ ਆਈ ਹੈ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਾ ਬਿਆਨ ਇਸ ਦੀ ਪੁਸ਼ਟੀ ਕਰਦਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਦਲਾਂ ਨੂੰ ਇੱਕ ਕਰਨ ਵਿੱਚ ਜੁਟੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਆਉਣ ਵਾਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਤੇਲੰਗਾਨਾ ਦਾ ਦੌਰਾ ਕਰੇਗੀ। ਮਮਤਾ ਫੈਡਰਲ ਫਰੰਟ ਨੂੰ ਅਕਾਰ ਦੇਣ ਲਈ ਸਪਾ ਮੁਖੀ ਅਖਿਲੇਸ਼ ਯਾਦਵ ਅਤੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕਰਕੇ ਚੋਣਾਂ ਤੋਂ ਪਹਿਲਾਂ ਗੱਠਜੋੜ ‘ਤੇ ਚਰਚਾ ਕਰੇਗੀ। ਚੇਨਈ ਯਾਤਰਾ ਦੌਰਾਨ ਉਹ ਕਰੁਣਾਨਿਧੀ ਨਾਲ ਗੱਲਬਾਤ ਕਰੇਗੀ। ਮਮਤਾ ਹੈਦਰਾਬਾਦ ਵੀ ਜਾਵੇਗੀ। ਦਿਲਚਸਪ ਗੱਲ ਇਹ ਹੈ ਕਿ ਇਸ ਦੌਰਾਨ ਕਾਂਗਰਸ ਪਾਰਟੀ ਦੇ ਨੇਤਾਵਾਂ ਨਾਲ ਉਸ ਦੇ ਮਿਲਣ ਦਾ ਕੋਈ ਪ੍ਰੋਗਰਾਮ ਨਹੀਂ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp