Ad-Time-For-Vacation.png

ਸਮਾਗਮ ਰੱਦ ਕਰਨ ਪਿੱਛੋਂ ਢੱਡਰੀਆਂ ਵਾਲੇ ਨੇ ਮੋੜਵੇਂ ਸਵਾਲ ਦਾਗ ਕੇ ਜਥੇਦਾਰ ਨੂੰ ਫਸਾਇਆ

ਮਾਛੀਵਾੜਾ, 25 ਮਾਰਚ, (ਪੋਸਟ ਬਿਉਰੋ)- ਤਰਨ ਤਾਰਨ ਜਿ਼ਲੇ ਵਿਚਲੇ ਗੁਰਦੁਆਰਾ ਚੋਹਲਾ ਸਾਹਿਬ ਵਿਖੇ ਸਿੱਖ ਕਥਾ ਵਾਚਕ ਸੰਤ ਰਣਜੀਤ ਸਿੰਘ ਢੱਡਰੀਆਂ ਦੇ ਸਮਾਗਮ ਰੱਦ ਕਰਨ ਦੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮਸ਼ਵਰੇ ਪਿੱਛੋਂ ਸੰਤ ਰਣਜੀਤ ਸਿੰਘ ਨੇ ਮੋੜਵੇਂ ਸਵਾਲ ਕਰ ਦਿੱਤੇ ਹਨ, ਜਿਸ ਦੀ ਵੀਡੀਓ ਵਾਇਰਲ ਹੋ ਗਈ ਹੈ।
ਇਸ ਤੋਂ ਪਹਿਲਾਂ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਤਰਨ ਤਾਰਨ ਇਲਾਕੇ ਦੇ ਚੋਹਲਾ ਸਾਹਿਬ ਵਿਖੇ ਅੱਜ ਤੋਂ ਕੀਤੇ ਜਾਣ ਵਾਲੇ ਤਿੰਨ ਰੋਜ਼ਾ ‘ਗੁਰੂ ਮਾਨਿਓਂ ਗ੍ਰੰਥ ਚੇਤਨਾ ਸਮਾਗਮ’ ਰੱਦ ਕਰ ਦੇਣ ਨਾਲ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ। ਇਸ ਸਮਾਗਮ ਦਾ ਵਿਰੋਧ ਕਰਦੀਆਂ ਗਰਮ ਖਿਆਲੀ ਸਿੱਖ ਜਥੇਬੰਦੀਆਂ ਨੇ ਵੀ ਤਸੱਲੀ ਦਾ ਪ੍ਰਗਟ ਕੀਤੀ ਹੈ। ਦੂਸਰੇ ਪਾਸੇ ਸਮਾਗਮਾਂ ਦਾ ਪ੍ਰਬੰਧ ਕਰ ਰਹੇ ਗੁਰਦੁਆਰਾ ਪਰਮੇਸ਼ਵਰ ਦਵਾਰ ਗੁਰਮਤਿ ਪ੍ਰਚਾਰ ਸੇਵਾ ਦਲ ਚੋਹਲਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਾਮ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਹ ਸਮਾਗਮ ਰੱਦ ਕਰਨ ਲਈ ਮਜਬੂਰ ਕਰਨ ਪਿੱਛੇ ਖ਼ਾਲਿਸਤਾਨੀ ਜਥੇਬੰਦੀਆਂ ਤੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਦਾ ਜ਼ਿੰਮੇਵਾਰ ਦੱਸਿਆ ਹੈ।
ਵਰਨਣ ਯੋਗ ਹੈ ਕਿ ਇਨ੍ਹਾਂ ਸਮਾਗਮਾਂ ਨਾਲ ਕਈ ਦਿਨਾਂ ਤੋਂ ਤਣਾਅ ਦੀ ਸਥਿਤੀ ਬਣੀ ਹੋਈ ਸੀ ਅਤੇ ਪ੍ਰਸ਼ਾਸਨ ਨੇ ਵਿਰੋਧ ਵੇਖ ਕੇ ਸਮਾਗਮ ਲਈ ਤਿੰਨ ਦਿਨਾਂ ਦੀ ਥਾਂ ਸਿਰਫ 26 ਅਤੇ 27 ਮਾਰਚ ਲਈ ਦੋ ਦਿਨ ਦੀ ਆਗਿਆ ਦਿੱਤੀ ਸੀ। ਇਸ ਦਾ ਪ੍ਰਬੰਧ ਕਰ ਰਹੇ ਭਾਈ ਰਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੰਗਤ ਦੇ ਬੈਠਣ ਲਈ ਕਰੀਬ 100 ਏਕੜ ਜਗ੍ਹਾ ਦਾ ਪ੍ਰਬੰਧ ਕੀਤਾ ਤੇ ਰਾਸ਼ਨ ਆਦਿ ਦੇ ਬੰਦੋਬਸਤ ਕੀਤੇ ਸਨ। ਪ੍ਰਸ਼ਾਸਨ ਨੇ ਦੋਵਾਂ ਧਿਰਾਂ ਦੀਆਂ ਮੀਟਿੰਗਾਂ ਬੁਲਾਈਆਂ, ਪਰ ਦੋਵੇਂ ਧਿਰਾਂ ਆਪੋ ਵਿੱਚ ਸਹਿਮਤ ਨਹੀਂ ਹੋ ਸਕੀਆਂ। ਇੱਕ ਦਿਨ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਤ ਢੱਡਰੀਆਂ ਵਾਲੇ ਨੂੰ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾਂਦੇ ਵਿਰੋਧ ਕਰਕੇ ਸਮਾਗਮ ਰੱਦ ਕਰਨ ਨੂੰ ਕਿਹਾ ਸੀ। ਇਸ ਵਿਰੋਧ ਕਰਕੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸਮਾਗਮਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ।
ਸਮਾਗਮ ਰੱਦ ਕਰਨ ਦੇ ਬਾਅਦ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਸੀਂ ਮਸ਼ਵਰਾ ਮੰਨ ਕੇ ਸਿੱਖ ਕੌਮ ਵਿੱਚ ਟਕਰਾਅ ਦੇ ਕਾਰਨ ਦੀਵਾਨ ਰੱਦ ਕਰ ਦਿੱਤੇ ਹਨ, ਸਾਡੀ ਸਲਾਹ ਹੈ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਮੁਆਫ਼ੀ ਦੀ ਅਸਲੀਅਤ ਲੋਕਾਂ ਸਾਹਮਣੇ ਆਉਣ ਉੱਤੇ ਸਿੱਖਾਂ ਵੱਲੋਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਪੂਰੀ ਤਰ੍ਹਾਂ ਨਕਾਰ ਦੇਣ ਦੇ ਕਾਰਨ ਉਹ ਵੀ ਆਪਣਾ ਅਹੁਦਾ ਛੱਡ ਕੇ ਘਰ ਬੈਠ ਜਾਣ। ਰਣਜੀਤ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੁੱਛਿਆ ਕਿ ਉਨ੍ਹਾਂ ਦੇ ਗੁਰਮਤਿ ਸਮਾਗਮਾਂ ਨੂੰ ਰੋਕਣ ਲਈ ਸਭ ਧਿਰਾਂ ਇਕੱਠੀਆਂ ਹਨ, ਪਰ ਉਨ੍ਹਾਂ ਦਾ ਇੱਕ ਸਾਥੀ ਮਾਰ ਦੇਣ ਵਾਲੇ ਲੋਕਾਂ ਬਾਰੇ ਕੁਝ ਨਹੀਂ ਕਿਹਾ ਜਾਂਦਾ। ਉਨ੍ਹਾਂ ਕਿਹਾ ਕਿ ਜੋ ਸੰਪਰਦਾਵਾਂ ਸਿੱਖ ਮਰਿਆਦਾ ਦੇ ਉਲਟ ਜਾ ਕੇ ਸਿੱਖਾਂ ਨੂੰ ਨੁਕਸਾਨ ਪੁਚਾ ਰਹੀਆਂ ਹਨ, ਉਨ੍ਹਾਂ ਦੇ ਸਮਾਗਮਾਂ ਵਿੱਚ ਜਾ ਕੇ ਲਿਫਾਫੇ ਲੈਣ ਦੀ ਬਜਾਏ ਉਨ੍ਹਾਂ ਨੂੰ ਰੋਕਿਆ ਜਾਵੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.