ਐਬਟਸਫੋਰਡ:ਗੁ. ਸ੍ਰੀ ਕਲਗੀਧਰ ਦਰਬਾਰ ਐਬਟਸਫੋਰਡ ਵਿਖੇ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ 1984 ‘ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰੂ ਕੀ ਸੰਗਤ ਅਤੇ ਸਤਿਕਾਰ ਕਮੇਟੀ ਐਬਟਸਫੋਰਡ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਕਰਵਾ ਕੇ ਅਰਦਾਸ ਬੇਨਤੀ ਕੀਤੀ ਗਈ।ਭਾਈ ਬਚਿੱਤਰ ਸਿੰਘ ਹੈੱਡ ਗ੍ਰੰਥੀ ਪੰਜ ਸਿੰਘਾਂ ਵੱਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ, ਸ਼ਹੀਦ ਸਿੰਘਾਂ ਦੇ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ।ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਐਬਟਸਫੋਰਡ ਵੱਲੋਂ 2 ਗ੍ਰੰਥੀ ਸਿੰਘਾਂ ਤੇ ਪੰਜ ਸਿੰਘ ਜਿਹਨਾਂ ਨੇ ਅਰਦਾਸ ਵਿਚ ਭਾਗ ਲਿਆ ਨੂੰ ਸਿਰੋਪਾਓ ਦਿੱਤੇ ਗਏ।ਇਹ ਜਾਣਕਾਰੀ ਸ. ਕੁਲਦੀਪ ਸਿੰਘ ਸੇਖੋਂ ਮੁਖ ਬੁਲਾਰਾ ਸਤਿਕਾਰ ਕਮੇਟੀ ਨੇ ਪੱਤਰਕਾਰਾਂ ਨੂੰ ਦਿੱਤੀ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


