ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਲੈਕਚਰਾਰ ਜਗਦੀਪ ਸਿੰਘ ਤੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਤੇ ਕੀਰਤਨ ਕੀਤਾ ਗਿਆ।

ਅਰਦਾਸ ਉਪਰੰਤ ਦੇਗ ਵਰਤਾਈ ਗਈ ਤੇ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ। ਪਿੰ੍ਸੀਪਲ ਰਵਿੰਦਰ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ‘ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿੱਖਿਆਵਾਂ ‘ਤੇ ਚੱਲਣ ਲਈ ਪੇ੍ਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵਿਤਾ ਉਚਾਰਣ ਆਦਿ ਦੀ ਪੇਸ਼ਕਾਰੀ ਵੀ ਦਿੱਤੀ ਗਈ। ਇਸ ਮੌਕੇ ਸਟਾਫ਼ ਮੈਂਬਰ ਸੁਨੀਤਾ ਸ਼ਰਮਾ, ਸੁਖਵਿੰਦਰ ਸਿੰਘ, ਰਿਤੂ, ਜਸਵੀਰ ਸਿੰਘ, ਸਵਰਨ ਸਿੰਘ, ਬਲਜਿੰਦਰ ਸਿੰਘ, ਸਿਮਰਨਜੀਤ ਸਿੰਘ, ਮੁਹੰਦਮ ਇਬਰਾਰ, ਮਨਵੀਰ ਸਿੰਘ, ਜਸਲੀਨ ਕੌਰ, ਜਸਪ੍ਰਰੀਤ ਕੌਰ, ਸਤਨਾਮ ਸਿੰਘ, ਵੀਰਪਾਲ ਸਿੰਘ, ਦੀਪਕ ਜੈਨ, ਸਰਨਜੀਤ ਕੌਰ, ਹਰਪ੍ਰਰੀਤ ਕੌਰ, ਲਖਵੀਰ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।