ਅਮਰਜੀਤ ਸਿੰਘ ਵੇਹਗਲ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੇ 79ਵਾਂ ਸਥਾਪਨਾ ਦਿਵਸ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਰਪ੍ਰਸਤ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ, ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਅਗਵਾਈ ‘ਚ ਮਨਾਇਆ ਗਿਆ। ਇਸ ਮੌਕੇ ਫੈੱਡਰੇਸ਼ਨ ਦੇ ਪੁਰਾਣੇ ਆਗੂਆਂ, ਸਿੱਖ ਚਿੰਤਕਾਂ ਬੁੱਧੀਜੀਵੀਆਂ, ਨਿਹੰਗ ਸਿੰਘ ਜੱਥੇਬੰਦੀਆਂ ਤੇ ਅਕਾਲੀ ਆਗੂਆਂ ਨੇ ਖਾਲਸਾ ਪੰਥ ਦੀਆਂ ਸਿਰਮੌਰ ਸੰਸਥਾਵਾਂ ਸ਼੍ਰੋਮਣੀ ਅਕਾਲੀ ਦਲ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ‘ਚ ਸੰਪੂਰਨ ਏਕਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਖਾਲਸਾ ਪੰਥ ਨੂੰ ਅੰਦਰੂਨੀ ਤੇ ਬਾਹਰੀ ਸ਼ਕਤੀਆਂ ਤੋਂ ਬਚਣ ਕਰਨ ਲਈ ਹਊਮੈ-ਹੰਕਾਰ ਤੋਂ ਉੱਚਾ ਉੱਠਣ ਦੀ ਬੇਹੱਦ ਲੋੜ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸ਼ਾਨਾਮੱਤੇ ਇਤਿਹਾਸ ਦੀ ਚਰਚਾ ਕਰਦਿਆਂ ਪੰਥਕ ਬੁਲਾਰਿਆਂ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ, ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਤੇ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ‘ਚ ਫੈੱਡਰੇਸ਼ਨ ਦੀ ਲੀਡਰਸ਼ਿਪ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦਾ ਕੇਸ ਕੌਮਾਂਤਰੀ ਪੱਧਰ ‘ਤੇ ਉਜਾਗਰ ਕਰ ਕੇ ਫੈੱਡਰੇਸ਼ਨ ਦੇ ਅਸਲ ਫਰਜ਼ ਇਤਿਹਾਸ ‘ਚ ਦਰਜ ਕਰਵਾਏ। ਉਨ੍ਹਾਂ ਫੈੱਡਰੇਸ਼ਨਾਂ ਦੀ ਪੁਰਾਣੀ ਚੜ੍ਹਤ ਨੂੰ ਮੁੜ ਬਰਕਰਾਰ ਕਰਕੇ ਨੌਜਵਾਨਾਂ ‘ਚੋਂ ਨਵੇਂ ਆਗੂਆਂ ਨੂੰ ਪੈਦਾ ਕਰਨ ਤੇ ਜ਼ੋਰ ਦਿੱਤਾ। ਇਸ ਮੌਕੇ ਪੰਜ ਪਾਸ ਕੀਤੇ ਮਤਿਆਂ ‘ਚ ਪੰਜਾਬ ਸਰਕਾਰ ਗੈਰ ਪੰਜਾਬੀਆਂ ਦੇ ਪੰਜਾਬ ‘ਚ ਜਾਇਦਾਦ ਖਰੀਦਣ ‘ਤੇ ਪਾਬੰਦੀ ਲਾਉਣ ਲਈ ਪੰਜਾਬ ਸਰਕਾਰ ਵਿਧਾਨ ਸਭਾ ‘ਚ ਮਤਾ ਪਾਸ ਕਰ ਕੇ ਸਖਤ ਕਾਨੂੰਨ ਲਾਗੂ ਕਰੇ। ਸਰਕਾਰੀ ਨੌਕਰੀ ਲਈ ਪੰਜਾਬ ਦਾ ਬਸ਼ਿੰਦਾ ਹੋਣਾ ਲਾਜ਼ਮੀ ਕੀਤਾ ਜਾਵੇ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਕੰਟਰੋਲ ਕੇਂਦਰ ਪੰਜਾਬ ਦੇ ਹਵਾਲੇ ਕਰੇ। ਪੰਜਾਬ ਤੇ ਕੇਂਦਰ ਸਰਕਾਰ ਦੀ ਇਸ ਗੱਲ ਦੀ ਸਖਤ ਨਿੰਦਾ ਕੀਤੀ ਗਈ ਕਿ ਸਰਕਾਰਾਂ ਨੇ ਪਿਛਲੇ ਤਿੰਨ ਦਹਾਕਿਆ ਤੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਕਰਨ ‘ਚ ਟਾਲ-ਮਟੋਲ ਕੀਤਾ ਜਾ ਰਿਹਾ ਹੈ ਤੇ ਸਿੱਖ ਕੌਮ ਨੂੰ ਅਪੀਲ ਕੀਤੀ ਗਈ ਕਿ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਪ੍ਰਕਾਸ਼ ਮਾਨ ਵਾਲੇ ਸਥਾਨ ‘ਤੇ ਪਹਿਰੇਦਾਰ ਕਮੇਟੀਆਂ ਬਣਾਈਆਂ ਜਾਣ ਤੇ ਸੀਸੀਟੀਵੀ ਕੈਮਰੇ ਲਾਏ ਜਾਣ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਦੀ ਇੱਛਾ ਸਕਤੀ ‘ਚ ਨਜ਼ਰ ਆਉਂਦੀ ਖਾਨਾਪੂਰਤੀ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਨਸ਼ਿਆਂ ਦੇ ਵਪਾਰੀਆਂ ਖਿਲਾਫ ਸਖਤ ਕਾਨੂੰਨ ਬਣਾਉਣ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਮਨਜੀਤ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ, ਬਾਬਾ ਗੁਰਚਰਨ ਸਿੰਘ ਤਰਨਾ ਦਲ, ਜਗਜੀਤ ਸਿੰਘ ਗਾਬਾ, ਗੁਰਮੀਤ ਸਿੰਘ ਬਿੱਟੂ, ਜਗਰੂਪ ਸਿੰਘ ਚੀਮਾ, ਗੁਰਮੁੱਖ ਸਿੰਘ ਸੰਧੂ, ਡਾ. ਕਾਰਜ ਸਿੰਘ ਧਰਮ ਸਿੰਘ ਵਾਲਾ, ਕੁਲਵੰਤ ਸਿੰਘ ਮੰਨਣ, ਮਨਿੰਦਰਪਾਲ ਸਿੰਘ ਗੁੰਬਰ, ਪੋ੍. ਕਮਲਜੀਤ ਕੌਰ, ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ, ਪਰਮਜੀਤ ਸਿੰਘ ਨੈਨਾ, ਗੁਰਜੀਤ ਸਿੰਘ ਪੋਪਲੀ, ਡਾ. ਸਤਨਾਮ ਸਿੰਘ, ਦਵਿੰਦਰ ਸਿੰਘ ਰਹੇਜਾ, ਬਲਦੇਵ ਸਿੰਘ ਗਤਕਾ ਮਾਸਟਰ, ਸੁਖਮਿੰਦਰ ਸਿੰਘ ਰਾਜਪਾਲ, ਜੋਤਜੀਵਨ ਸਿੰਘ, ਗੁਰਨਾਮ ਸਿੰਘ, ਐਡਵੋਕੇਟ ਜਤਿੰਦਰ ਸਿੰਘ, ਹਰਜੀਤ ਸਿੰਘ ਨੀਲੋਖੇੜੀ, ਨਰਿੰਦਰ ਸਿੰਘ ਸੰਧੂ ਆਦਿ ਹਾਜ਼ਰ ਹੋਏ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



