ਪ੍ਰਿੰਸ ਸ਼ਰਮਾ / ਕਰਨਵੀਰ ਮਾਂਗਟ ਲੁਧਿਆਣਾ :- ਸਰਕਾਰ ਤੁਹਾਡੇ ਦੁਆਰ ਸਕੀਮ ਦਾ ਆਗਾਜ਼ ਅੱਜ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸਥਾਨ ਹਾਈ-ਟੈੱਕ ਸਾਈਕਲ ਵੈਲੀ, ਧਨਾਨਸੂ, ਲੁਧਿਆਣਾ ਵਿਖੇ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਉਦਘਾਟਨ ਸਮਾਰੋਹ ਦੇ ਉਕਤ ਸਥਾਨ ‘ਤੇ ਸ਼ਿਰਕਤ ਕਰਦਿਆਂ ਪਹਿਲਾਂ ਸਮਾਰੋਹ ਦੇ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪਹਿਲਾਂ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਸਟਾਫ਼ ਜੋ ਮੋਟਰਸਾਈਕਲਾਂ ‘ਤੇ ਸਵਾਰ ਸਨ। ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰੀ ਝੰਡੀ ਦੇ ਕੇ ਪਜਾਬ ਦੇ ਨਾਗਰਿਕਾਂ ਨੂੰ 43 ਸੇਵਾਵਾਂ ਦੀ ਘਰ-ਘਰ ਡਿਲੀਵਰੀ ਦੇਣ ਲਈ ਰਵਾਨਾ ਕੀਤਾ।

ਸਮਾਰੋਹ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਸ਼ਣ ਦਿੰਦੇ ਦੱਸਿਆ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪਛੜਾ ਖੇਤਰ, ਪੈਨਸ਼ਨ, ਬਿਜਲੀ ਬਿੱਲ ਦੀ ਅਦਾਇਗੀ ਅਤੇ ਜ਼ਮੀਨ ਦੀ ਹੱਦਬੰਦੀ ਸਮੇਤ 43 ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸੇਵਾਵਾਂ ਲੈਣ ਲਈ ਪੰਜਾਬ ਦੇ ਨਾਗਰਿਕਾਂ ਨੂੰ ਲੋਕ ਹੈਲਪਲਾਈਨ ਨੰਬਰ ‘1076’ ‘ਤੇ ਡਾਇਲ ਕਰਨਾ ਪਵੇਗਾ ਜਿਸ ਨਾਲ ਲੋਕ ਆਪਣਾ ਕੰਮ ਕਰਵਾਉਣ ਲਈ ਸਰਕਾਰ ਵਲੋਂ ਤਾਇਨਾਤ ਕੀਤੇ ਸਟਾਫ ਨਾਲ ਆਪਣੀਆਂ ਮੁਲਾਕਾਤਾਂ ਦਾ ਸਮਾਂ ਵੀ ਤੈਅ ਕਰ ਸਕਦੇ ਹਨ ਅਤੇ ਆਪਣਾ ਕੰਮ ਵੀ ਕਰਵਾ ਸਕਦੇ ਹਨ। ਮੁਲਾਕਾਤ ਕਰਨ ਤੋਂ ਬਾਅਦ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਸਟਾਫ਼ ਟੈਬਲੈੱਟਾਂ ਨਾਲ ਨਿਯਤ ਸਮੇਂ ‘ਤੇ ਲੋਕਾਂ ਦੇ ਘਰਾਂ ਜਾਂ ਦਫ਼ਤਰਾਂ ਦਾ ਦੌਰਾ ਕਰੇਗਾ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰੇਗਾ, ਫੀਸਾਂ ਇਕੱਠੀਆਂ ਕਰੇਗਾ ਅਤੇ ਰਸੀਦਾਂ ਪ੍ਰਦਾਨ ਕਰੇਗਾ।

ਜਿਸ ਨਾਲ ਨਾਗਰਿਕ ਆਪਣੀਆਂ ਅਰਜ਼ੀਆਂ ਨੂੰ ਟਰੈਕ ਕਰ ਸਕਣਗੇ। ਜਿਸ ਤੋਂ ਬਾਅਦ ਸਰਟੀਫਿਕੇਟਾਂ ਦੀਆਂ ਸਾਫਟ ਕਾਪੀਆਂ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਭੇਜੀਆਂ ਜਾਣਗੀਆਂ ਅਤੇ ਦਸਤਾਵੇਜ਼ਾਂ ਦੀਆਂ ਹਾਰਡ ਕਾਪੀਆਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ।

ਇਹ ਸਕੀਮ ਲੋਕਾਂ ਨੂੰ ਵਿਚੋਲਿਆਂ ਤੋਂ ਵੀ ਮੁਕਤ ਕਰੇਗੀ ਅਰਵਿੰਦ ਕੇਜਰੀਵਾਲ

ਸਮਾਗਮ ਦੌਰਾਨ ਭਾਸ਼ਣ ਦਿੰਦੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਵੱਡਾ ਕ੍ਰਾਂਤੀਕਾਰੀ ਦਿਨ ਹੈ ਜੋ ਪੰਜਾਬ ‘ਚ ਇਹ ਸਕੀਮ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ‘ਚ ਖੱਜਲ -ਖੁਆਰ ਹੋਣਾ ਪੈਂਦਾ ਸੀ ਜਿਸ ਤੋਂ ਅੱਕ ਕੇ ਲੋਕ ਏਜੰਟ ਦਾ ਸਹਾਰਾ ਲੈਂਦੇ ਸਨ। ਪਰ ਹੁਣ ਇਹ ਸਕੀਮ ਸ਼ੁਰੂ ਹੋਣ ਤੋਂ ਬਾਅਦ ਕੰਮ ਲੋਕਾਂ ਦਾ ਘਰ ਬੈਠੇ ਹੋਣਗੇ। ਇਸ ਦੇ ਨਾਲ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਸ਼ੁਰੂ ਕੀਤੇ ਕੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਚੋਣਾਂ ਤੋਂ ਪਹਿਲਾਂ ਜੋ ਗਰੰਟੀਆਂ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਸਨ ਉਹ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਅੱਜ ਪੰਜਾਬ ‘ਚ ਭ੍ਰਿਸ਼ਟਾਚਾਰ ਖਤਮ ਹੋ ਚੁੱਕਾ ਹੈ। ਬਿਜਲੀ ਫ਼ਰੀ ਮਿਲ ਰਹੀ ਹੈ, ਫ੍ਰੀ ਤੀਰਥ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਮੁਹੱਲਾ ਕਲੀਨਿਕ ਬਣਵਾਏ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਵੱਲੋਂ 5 ਸਾਲਾਂ ‘ਚ ਇੰਨੇ ਕੰਮ ਕੀਤੇ ਜਾਣਗੇ ਕਿ ਅਗਲੀ ਵਾਰ ਲੋਕ ਖੁਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।