ਕੌਸ਼ਲ ਮੱਲ੍ਹਾ, ਹਠੂਰ : ਕਾਂਗਰਸ ਪਾਰਟੀ ਵੱਲੋਂ ਜਗਰਾਓਂ ਦੀ ਦਾਣਾ ਮੰਡੀ ਵਿਖੇ 5 ਹਲਕਿਆਂ ਵੱਲੋਂ ਸਾਂਝੇ ਤੌਰ ਤੇ 21 ਦਸੰਬਰ ਨੂੰ ਦਿੱਤੇ ਜਾ ਰਹੇ ਰੋਸ ਧਰਨੇ ਸਬੰਧੀ ਪਿੰਡ ਵਾਰ ਮੀਟਿੰਗਾ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਡੱਲਾ ਵਿਖੇ ਮੀਟਿੰਗ ਹੋਈ।

ਮੀਟਿੰਗ ਦੌਰਾਨ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿਸੋਵਾਲ ਨੇ ਕਿਹਾ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਫਤਵਾ ਦੇ ਕੇ ਸੂਬੇ ਦਾ ਹਰ ਨਾਗਰਿਕ ਪਛਤਾ ਰਿਹਾ ਹੈ ਤੇ ਸਰਕਾਰ ਦੀ ਹੁਣ ਤਕ ਦੀ ਕਾਰਜਗੁਜਾਰੀ ਨੇ ਸੂਬੇ ਦੀ ਜਨਤਾ ਨੂੰ ਨਿਰਾਸ਼ ਹੀ ਕੀਤਾ ਹੈ। ਉਨ੍ਹਾਂ ਕਿਹਾ ਆਪਣੇ ਸੁਨਹਿਰੇ ਭਵਿੱਖ ਦੀ ਕਾਮਨਾ ਨੂੰ ਲੈ ਕੇ ਜਨਤਾ ਨੇ ਜੋ ਆਮ ਆਦਮੀ ਪਾਰਟੀ ਤੇ ਵਿਸ਼ਵਾਸ ਕੀਤਾ ਸੀ ਉਹ ਟੁੱਟਣ ਲੱਗਾ ਹੈ ਤੇ ਸਰਕਾਰ ਜਨਤਾ ਨੂੰ ਮੁੱਢਲੀਆਂ ਸਹੂਲਤਾਂ ਦੇਣ ਤੋਂ ਅਸਮਰਥ ਰਹੀ ਹੈ।

ਉਨ੍ਹਾਂ ਕਿਹਾ ਕਾਂਗਰਸ ਦੇ 21 ਦਸੰਬਰ ਨੂੰ ਦਿੱਤੇ ਜਾ ਰਹੇ ਰੋਸ ਧਰਨੇ ‘ਚ ਹਾਈਕਮਾਨ ਦੇ ਆਗੂ ਪੁੱਜਣਗੇ। ਇਸ ਮੌਕੇ ਬਲਾਕ ਦਿਹਾਤੀ ਦੇ ਪ੍ਰਧਾਨ ਨਵਦੀਪ ਸਿੰਘ, ਪ੍ਰਧਾਨ ਨਿਰਮਲ ਸਿੰਘ ਡੱਲਾ, ਪ੍ਰਧਾਨ ਧੀਰਾ ਸਿੰਘ, ਪ੍ਰਧਾਨ ਜੋਰਾ ਸਿੰਘ, ਪ੍ਰਧਾਨ ਤੇਲੂ ਸਿੰਘ, ਪ੍ਰਰੀਤਮ ਸਿੰਘ ਮੱਲ੍ਹਾ, ਪ੍ਰਰੀਤ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।