ਜਗਦੇਵ ਗਰੇਵਾਲ, ਜੋਧਾਂ : ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਖੇ ਕਿਸਾਨਾਂ, ਮਜ਼ਦੂਰਾਂ ਦੇ ਭੱਖਦੇ ਮਸਲਿਆਂ ਦੇ ਹੱਲ ਲਈ ਕਿਸਾਨ ਮਹਾਂ ਪੰਚਾਇਤ 14 ਦਸੰਬਰ ਨੂੰ ਕਾਰਵਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟ ਆਗਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਗੁੱਜਰਵਾਲ ਨੇ ਦੱਸਿਆ ਡੀਸੀ ਬਠਿੰਡਾ ਹੱਥੋਂ ਕਤਲ ਕਰਵਾਏ ਗਏ ਕਿਸਾਨ ਨੂੰ ਇਨਸਾਫ ਦਿਵਾਉਣ ਲਈ, ਪਰਾਲੀ ਸਬੰਧੀ ਕਿਸਾਨਾਂ ਤੇ ਦਰਜ ਕੀਤੇ ਗਏ ਮੁੁਕੱਦਮੇ ਰੱਦ ਕਰਵਾਉਣ ਲਈ, ਬਿਜਲੀ ਸੋਧ ਬਿੱਲ ਨੂੰ ਤੇ ਚਿੱਪ ਵਾਲੇ ਮੀਟਰ ਲਗਾਉਣ ਤੋਂ ਰੋਕਣ ਲਈ, ਦਿੱਲੀ ਕਿਸਾਨੀ ਅੰਦੋਲਨ ਦੀਆਂ ਅਧੂਰੀਆਂ ਮੰਗਾਂ ਪੂਰੀਆਂ ਕਰਵਾਉਣ ਲਈ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ ਮਾਫ਼ੀ ਕਰਵਾਉਣ ਲਈ, ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਐੱਮਐੱਸਪੀ ਕਾਨੂੰਨ ਲਾਗੂ ਕਰਵਾਉਣ ਲਈ, ਭਾਰਤ ਮਾਲਾ ਸੜਕ ਯੋਜਨਾ ਅਧੀਨ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ 14 ਦਸੰਬਰ ਦਿਨ ਵੀਰਵਾਰ ਸਰਾਭਾ ਵਿਖੇ ਕਿਸਾਨ ਮਹਾ ਪੰਚਾਇਤ ਕੀਤੀ ਜਾ ਰਹੀ ਹੈ।


