Ad-Time-For-Vacation.png

ਸਰੀ ‘ਚ ਸਿੱਖਾਂ ਨੇ ਕੱਢੀ ਮੋਟਰਸਾਈਕਲ ਰੈਲੀ, ਦਿੱਤਾ ਇਹ ਸੰਦੇਸ਼

ਸਰੀ—ਸਰੀ ‘ਚ ਅਪਰਾਧ ਅਤੇ ਨਸ਼ਿਆਂ ਵਿਰੁੱਧ ਇਕ ਮੋਟਰਸਾਈਕਲ ਰੈਲੀ ਦਾ ਆਯੋਜਨ ਉਥੇ ਵਸਦੇ ਸਿੱਖ ਭਾਈਚਾਰੇ ਵਲੋਂ ਕੀਤਾ ਗਿਆ, ਜਿਸ ‘ਚ ਸੈਂਕੜੇ ਲੋਕਾਂ ਨੇ ਹਿੱਸਾ ਲਿਆ।

ਇਸ ਰੈਲੀ ਦੌਰਾਨ ਲੋਕਾਂ ਨੂੰ ਗੋਲੀਬਾਰੀ ਅਤੇ ਨਸ਼ਿਆਂ ਦੇ ਮੁੱਦੇ ਬਾਰੇ ਜਾਗਰੂਕ ਕੀਤਾ ਗਿਆ, ਜਿਸ ਕਾਰਨ ਕਈ ਨੌਜਵਾਨਾਂ ਦੀ ਜਾਨ ਜਾ ਚੁੱਕੀ ਹੈ।ਸਿੱਖ ਮੋਟਰਸਾਈਕਲ ਕਲੱਬ ਦੇ ਪ੍ਰਬੰਧਕ ਅਜ਼ਾਦ ਸਿੱਧੂ ਨੇ ਦੱਸਿਆ ਕਿ ਰੈਲੀ ਦੌਰਾਨ ਸਿੱਖ ਮੋਟਰਸਾਈਕਲ ਕਲੱਬ ਦੇ ਸੈਂਕੜੇ ਤੋਂ ਵੱਧ ਮੈਂਬਰਾਂ ਨੇ ਹਿੱਸਾ ਲਿਆ ਤੇ ਇਹ ਰੈਲੀ 120ਵੀਂ ਸਟ੍ਰੀਟ ਵਿਖੇ ਸਥਿਤ ਗੁਰੂ ਨਾਨਕ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸਰੀ ਦੇ ਆਰ. ਸੀ. ਐੱਮ. ਪੀ. ਹੈਡਕੁਆਰਟਰ ‘ਤੇ ਜਾ ਕੇ ਸਮਾਪਤ ਹੋਈ। ਸਿੱਧੂ ਨੇ ਦੱਸਿਆ ਕਿ ਸਮੂਹਕ ਹਿੰਸਾ ਅਤੇ ਨਸ਼ਿਆਂ ਕਾਰਨ ਸਿੱਖਿਆ ਸੰਸਥਾਵਾਂ ‘ਚ ਪੜ੍ਹਦੇ ਨੌਜਵਾਨਾਂ ਦੀ ਸੁਰੱਖਿਆ ਨੂੰ ਲੈ ਕੇ ਭਾਈਚਾਰੇ ‘ਚ ਚਿੰਤਾ ਬਰਕਰਾਰ ਹੈ। ਬੱਚਿਆਂ ਦੀ ਸੁਰੱਖਿਆ ਲਈ ਕਈ ਕਦਮ ਚੁੱਕਣ ਦੀ ਲੋੜ ਹੈ। ਬਾਹਰੋਂ ਆਉਂਦੇ ਨਸ਼ੇ ਤੇ ਬੰਦੂਕਾਂ ਨੂੰ ਨੱਥ ਪਾਉਣ ਲਈ ਪੁਲਸ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

ਸਰੀ ‘ਚ 2017 ‘ਚ 30 ਤੋਂ ਵੱਧ ਗੋਲੀਬਾਰੀ ਦੀਆਂ ਵਾਰਦਾਤਾਂ ਵਾਪਰ ਚੁੱਕੀਆਂ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

Elevate-Visual-Studios
Ektuhi Gurbani App
gurnaaz-new flyer feb 23
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.