ਸਰੀ,:-ਸਰੀ ਦਾ ਰਹਿਣ ਵਾਲਾ ਪੰਜਾਬੀ ਮੂਲ ਦਾ ਕੈਨੇਡੀਅਨ ਜੀਵਨ ਜੌਹਲ ਲਾਪਤਾ ਹੋ ਗਿਆ ਹੈ। ਪੁਲਿਸ ਨੇ ਉਸ ਦੀ ਭਾਲ ਵਿੱਚ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ। ਪੰਜਾਬੀ ਮੂਲ ਦੇ ਜੀਵਨ ਜੌਹਲ ਨੂੰ ਆਖਰੀ ਵਾਰ 28 ਜੂਨ ਨੂੰ ਸਰੀ ਦੀ 144ਵੀਂ ਸਟਰੀਟ ਦੇ 6200 ਬਲਾਕ ਵਿੱਚ ਦੇਖਿਆ ਗਿਆ ਸੀ। ਉਸ ਤੋਂ ਬਾਅਦ ਪਰਿਵਾਰ ਦਾ ਉਸ ਨਾਲ ਬਹੁਤ ਘੱਟ ਸੰਪਰਕ ਹੋ ਸਕਿਆ, ਪਰ 24 ਜੁਲਾਈ ਤੋਂ ਬਾਅਦ ਪਰਿਵਾਰ ਦਾ ਜੌਹਲ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ। ਪੁਲਿਸ ਅਤੇ ਜੀਵਨ ਜੌਹਲ ਦੇ ਪਰਿਵਾਰਕ ਮੈਂਬਰ ਉਸ ਦੀ ਸਿਹਤਯਾਬੀ ਨੂੰ ਲੈ ਕੇ ਚਿੰਤਤ ਹਨ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


