ਸਟਾਫ ਰਿਪੋਰਟਰ, ਰੂਪਨਗਰ : ਸਵੱਛ ਭਾਰਤ ਦਿਵਸ ਤਹਿਤ ਸਰਕਾਰ ਵੱਲੋਂ ਦੇਸ਼ ਨੂੰ ਸਾਫ਼-ਸੁਥਰਾ ਬਣਾਉਣ ਲਈ ਸਵੱਛਤਾ ਹੀ ਸੇਵਾ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਾਂਧੀ ਮੈਮੋਰੀਅਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਅਗਵਾਈ ਹੇਠ ਸਵੱਛਤਾ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਸਾਧਕ ਅਫਸਰ ਮਨਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਇਸ ਰੈਲੀ ਤਹਿਤ ਵਿਦਿਆਰਥੀਆਂ ਅਤੇ ਲੋਕਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਪੈਦਾ ਕੀਤੀ ਗਈ ਤਾਂ ਜੋ ਉਹ ਆਪਣੇ ਆਲੇ-ਦੁਆਲੇ, ਘਰਾਂ ਅਤੇ ਜਨਤਕ ਥਾਵਾਂ ‘ਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਇਸ ਨਾਲ ਅਸੀਂ ਆਪਣੇ ਸਮਾਜ ਨੂੰ ਬਿਮਾਰੀਆਂ ਮੁਕਤ ਅਤੇ ਸੁੰਦਰ ਬਣਾਉਣ ਵਿੱਚ ਸਫ਼ਲ ਰਹਿ ਸਕਦੇ ਹਾਂ ਅਤੇ ਆਪਣੇ ਜੀਵਨ ਨੂੰ ਤੰਦਰੁਸਤ ਤੇ ਖੁਸ਼ਨੁਮਾ ਬਣਾ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਲੈ ਕੇ ਵਿਦਿਆਰਥੀਆਂ ਵਿਚ ਬਹੁਤ ਉਤਸ਼ਾਹ ਪਾਇਆ ਗਿਆ।