ਸਟਾਫ ਰਿਪੋਰਟਰ, ਨਵਾਂਸ਼ਹਿਰ : ਪੁਲਿਸ ਨੇ ਦਿ ਦਿਆਲਾ ਬਹੁਮੰਤਵੀ ਸਹਿਕਾਰੀ ਸਭਾ ਦੇ ਸਕੱਤਰ ਖ਼ਿਲਾਫ਼ ਲੱਖਾਂ ਦੇ ਗਬਨ ਦਾ ਮਾਮਲਾ ਦਰਜ ਕੀਤਾ ਹੈ। ਪ੍ਰਰਾਪਤ ਜਾਣਕਾਰੀ ਮੁਤਾਬਕ ਪੁਲਿਸ ਥਾਣਾ ਪੋਜੇਵਾਲ ਵਿਖੇ ਇੰਸਪੈਕਟਰ ਨਰਿੰਦਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾ ਬਲਾਚੌਰ ਨੇ ਬਿਆਨ ਦੇ ਕੇ ਭਗਵਿੰਦਰ ਸਿੰਘ ਸਕੱਤਰ (ਮੁਅੱਤਲੀ ਅਧੀਨ) ਖਿਲਾਫ਼ ‘ਦਿ ਦਿਆਲਾ ਬਹੁਮੰਤਵੀ ਸਹਿਕਾਰੀ ਸਭਾ’ ਲਿਮਟਿਡ ਬਲਾਚੌਰ ਵਿਖੇ 892981.56 ਰੁਪਏ ਅਤੇ 303208.35 ਰੁਪਏ ਦੇ ਗਬਨ ਦਾ ਦੋਸ਼ ਲਾਇਆ ਹੈ। ਇਸ ਮਾਮਲੇ ਦੀ ਪੜਤਾਲ ਡੀਐੱਸਪੀ ਨੇ ਕੀਤੀ। ਉਸ ਦੀ ਰਿਪੋਰਟ ਦੇ ਆਧਾਰ ‘ਤੇ ਪੁਲਿਸ ਨੇ ਭਗਵਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੁਲਜ਼ਮ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।