ਪੱਤਰ ਪ੍ਰਰੇਰਕ, ਮਲੌਦ : ਸ਼ਹੀਦਗੜ੍ਹ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਵਿਖੇ ਡਾਇਰੈਕਟਰ ਮਨਜੀਤ ਸਿੰਘ ਬੋਪਾਰਾਏ ਤੇ ਪਿੰ੍ਸੀਪਲ ਅੰਜੂ ਬਗਈ ਦੀ ਅਗਵਾਈ ਹੇਠ ਗ੍ਰੀਨ ਦੀਵਾਲੀ ਮਨਾਈ ਗਈ। ਡਾਇਰੈਕਟਰ ਮਨਜੀਤ ਸਿੰਘ ਨੇ ਬੱਚਿਆਂ ਨੂੰ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਇਸ ਨਾਲ ਸ਼ੋਰ ਪ੍ਰਦੂਸ਼ਣ ਤੇ ਹਵਾ ਪ੍ਰਦੂਸ਼ਣ ਤਾਂ ਹੁੰਦਾ ਹੀ ਹੈ ਸਗੋਂ ਕਈ ਵਾਰ ਅੱਗ ਲੱਗਣ ਨਾਲ ਮੰਦਭਾਗੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ, ਜਿਸ ਨਾਲ ਤਿਉਹਾਰ ਦਾ ਰੰਗ ਫਿੱਕਾ ਪੈ ਜਾਂਦਾ ਹੈ।

ਪਿੰ੍ਸੀਪਲ ਅੰਜੂ ਬਗਈ ਨੇ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਰੰਗ ਬਿਰੰਗੇ ਕੱਪੜਿਆਂ ‘ਚ ਤਿਆਰ ਹੋਏ ਬੱਚਿਆਂ ਨੇ ਮਨੋਰੰਜਨ ਕੀਤਾ। ਸਮੂਹ ਸਕੂਲ ਸਟਾਫ਼ ਵੱਲੋਂ ਬੱਚਿਆਂ ਨੂੰ ਤਿਉਹਾਰ ਦੀ ਵਧਾਈ ਦਿੱਤੀ ਗਈ।