ਕੌਸ਼ਲ ਮੱਲ੍ਹਾ, ਹਠੂਰ : ਸ਼ੋ੍ਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਮੱਲ੍ਹਾ ਦੀ ਪ੍ਰਬੰਧਕੀ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਪਾਲਕੀ ਨੂੰ ਸੁੰਦਰ ਫੁੱਲਾ ਨਾਲ ਸਜਾਇਆ ਹੋਇਆ ਸੀ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਇਸ ਮੌਕੇ ਭਾਈ ਪੇ੍ਮ ਸਿੰਘ ਪਦਮ, ਕੁਲਵਿੰਦਰ ਸਿੰਘ ਰਣੀਆ, ਦਿਲਬਾਗ ਸਿੰਘ ਕਾਉਣੀ, ਲਖਵਿੰਦਰ ਸਿੰਘ ਕੋਟਲੀ ਦੇ ਢਾਡੀ ਜੱਥੇ ਨੇ ਵਾਰਾ ਪੇਸ਼ ਕੀਤੀਆਂ। ਭਾਈ ਵੀਰਭਾਨ ਸਿੰਘ ਮੌੜ ਮਾਲਵਾ ਅਤੇ ਉਜਾਗਰ ਸਿੰਘ ਲੋਪੋ ਵਾਲਿਆਂ ਦੇ ਕਵੀਸ਼ਰੀ ਜੱਥਿਆਂ ਨੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਪੜਾਵਾਂ ‘ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਵੱਖ-ਵੱਖ ਰਸਤਿਆ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਮੱਲ੍ਹਾ ਵਿਖੇ ਪੁੱਜਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋ ਪੰਜ ਪਿਆਰਿਆਂ, ਢਾਡੀ ਜੱਥੇ, ਕੀਰਤਨੀ ਜੱਥੇ ਅਤੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿਚ ਭਾਈ ਅਮਰਜੀਤ ਸਿੰਘ ਖਾਲਸਾ ਨੇ ਸਮੂਹ ਗੁਰਸੰਗਤਾ ਦਾ ਧੰਨਵਾਦ ਕੀਤਾ।

ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸਕੱਤਰ ਬਿੱਕਰ ਸਿੰਘ ਸੰਧੂ ਨੇ ਨਿਭਾਈ। ਇਸ ਮੌਕੇ ਪ੍ਰਧਾਨ ਗੁਰਬਚਨ ਸਿੰਘ, ਠੇਕੇਦਾਰ ਅਮਰਜੀਤ ਸਿੰਘ, ਸਕੱਤਰ ਬਿੱਕਰ ਸਿੰਘ ਸੰਧੂ, ਖਜਾਨਚੀ ਗੁਰਮੇਲ ਸਿੰਘ ਸੰਧੂ, ਭਾਈ ਅਮਰਜੀਤ ਸਿੰਘ ਖਾਲਸਾ, ਪ੍ਰਧਾਨ ਗੁਰਮੇਲ ਸਿੰਘ, ਪ੍ਰਧਾਨ ਗੁਰਦੇਵ ਸਿੰਘ ਮੱਲ੍ਹਾ, ਸਰਪੰਚ ਹਰਬੰਸ ਸਿੰਘ ਿਢੱਲੋਂ, ਸਾਬਕਾ ਸਰਪੰਚ ਗੁਰਮੇਲ ਸਿੰਘ, ਨੰਬਰਦਾਰ ਜਗਜੀਤ ਸਿੰਘ ਸਿੱਧੂ, ਪ੍ਰਧਾਨ ਕੁਲਦੀਪ ਸਿੰਘ ਗੋਗਾ, ਪ੍ਰਧਾਨ ਇਕਬਾਲ ਸਿੰਘ ਸਿੱਧੂ, ਪ੍ਰਧਾਨ ਦਵਿੰਦਰ ਸਿੰਘ ਸਿੱਧੂ, ਜੀਤਾ ਸਿੰਘ, ਰਣਜੀਤ ਸਿੰਘ, ਗੁਰਪ੍ਰਰੀਤ ਸਿੰਘ, ਰਾਮ ਸਿੰਘ ਸਰਾਂ, ਜਸਪਾਲ ਸਿੰਘ ਪਾਲਾ, ਬੂਟਾ ਸਿੰਘ, ਦਰਸ਼ਨ ਸਿੰਘ, ਪਿ੍ਰਤਪਾਲ ਸਿੰਘ, ਨਿੱਕਾ ਸਿੰਘ, ਬਲਵੀਰ ਸਿੰਘ, ਜਸਵੀਰ ਸਿੰਘ, ਵਿੱਕੀ ਟੇਲਰ, ਭੋਲਾ ਸਿੰਘ ਆਦਿ ਹਾਜ਼ਰ ਸਨ।