ਕੁਲਵਿੰਦਰ ਸਿੰਘ ਵਿਰਦੀ, ਸਿੱਧਵਾਂ ਬੇਟ : ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਨਵੇਂ ਬਣੇ ਦਫ਼ਤਰ ਦਾ ਉਦਘਾਟਨ ਹੋਇਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਪਿੰ੍ਸੀਪਲ ਕੰਚਨ ਰਾਣੀ ਤੇ ਵਾਈਸ ਪਿੰ੍ਸੀਪਲ ਕਮਲੇਸ਼ ਗੁਪਤਾ ਨੇ ਨਵੇਂ ਬਣੇ ਦਫ਼ਤਰ ਦਾ ਉਦਘਾਟਨ ਕੀਤਾ।
ਇਸ ਤੋਂ ਬਾਅਦ ਪੂਜਾ ਕਰਵਾਈ ਗਈ, ਜਿਸ ‘ਚ ਕਮੇਟੀ ਦੇ ਮੈਂਬਰ ਤੇ ਸਮੂਹ ਸਟਾਫ ਹਾਜ਼ਰ ਸੀ। ਪਿੰ੍ਸੀਪਲ ਕੰਚਨ ਰਾਣੀ ਨੇ ਦੱਸਿਆ ਜਿੱਥੇ ਸਕੂਲ ਇਲਾਕੇ ਦੇ ਬੱਚਿਆਂ ਨੂੰ ਸਿੱਖਿਆ ਪ੍ਰਧਾਨ ਕਰਦਾ ਹੈ ਇਸ ਦੇ ਨਾਲ ਹੀ ਹਮੇਸ਼ਾ ਤੋਂ ਹੀ ਕੋਸ਼ਿਸ਼ ਰਹਿੰਦੀ ਹੈ ਕਿ ਬੱਚਿਆਂ ਤੇ ਮਾਪਿਆਂ ਦੀ ਸਹੂਲਤ ਲਈ ਸਕੂਲ ਦੀ ਇਮਾਰਤ, ਟਰਾਂਸਪੋਰਟ, ਸਾਫ-ਸੁਥਰਾ ਆਲਾ-ਦੁਆਲਾ, ਟੈਕਨੋਲੌਜੀ ਨਾਲ ਪੜ੍ਹਾਈ, ਖੇਡਾਂ ਆਦਿ ਦਾ ਪ੍ਰਬੰਧ ਕਰਨ। ਇਸ ਲੜੀ ਤਹਿਤ ਸਕੂਲ ਦੇ ਦਫ਼ਤਰ ਦੀ ਨਵੀਂ ਇਮਾਰਤ ਦੀ ਉਸਾਰੀ ਕੀਤੀ ਗਈ।
ਇਸ ਉਦਘਾਟਨੀ ਸਮਾਗਮ ਮੌਕੇ ਬੱਚਿਆਂ ਨੂੰ ਪ੍ਰਸ਼ਾਦ ਵੀ ਵੰਡਿਆ ਗਿਆ। ਇਸ ਮੌਕੇ ਬੱਚਿਆਂ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਅਤੇ ਸਮੂਹ ਸਟਾਫ ਵੀ ਮੌਜੂਦ ਸੀ।


