ਦਲਵਿੰਦਰ ਸਿੰਘ ਰਛੀਨ, ਰਾਏਕੋਟ : ਜੀਐੱਚਜੀ ਕਾਲਜ ਆਫ਼ ਐਜੂਕੇਸ਼ਨ ਦਾ ਬੀਐੱਡ (ਸਮੈਸਟਰ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿੰ੍ਸੀਪਲ ਗੁਰਬਿੰਦਰ ਕੌਰ ਨੇ ਦੱਸਿਆ ਕਾਲਜ ਦਾ ਬੀਐੱਡ ਦੇ ਦੂਜੇ ਸਮੈਸਟਰ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਾਲਜ ਦੀ ਵਿਦਿਆਰਥਣ ਸਲੋਨੀ ਅੱਗਰਵਾਲ ਨੇ ਪਹਿਲਾ, ਲਵਪ੍ਰਰੀਤ ਕੌਰ ਨੇ ਦੂਜਾ ਅਤੇ ਤਮੰਨਾ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਸ ਸ਼ਾਨਦਾਰ ਨਤੀਜੇ ਲਈ ਸੰਸਥਾ ਦੇ ਚੇਅਰਮੈਨ ਡਾ. ਬੀਐੱਲ ਬਾਂਸਲ ਤੇ ਡਾ. ਵਰੁਣ ਬਾਂਸਲ ਨੇ ਵਿਦਿਆਰਥੀਆਂ ਤੇ ਕਾਲਜ ਸਟਾਫ ਨੂੰ ਮੁਬਾਰਕਬਾਦ ਦਿੱਤੀ ਹੈ।