Skip to content
Friday, October 16, 2026 12°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Latest News

ਸ਼ਾਹੀਨ ਬਾਗ ’ਚ ਗੋਲੀ ਚਲਾਉਣ ਵਾਲਾ ਨਿਕਲਿਆ AAP ਵਰਕਰ

By Admin Published 2 min read
ਨਾਗਰਿਕਤਾ ਕਾਨੂੰਨ ਦੇ ਖਿਲਾਫ ਸ਼ਾਹੀਨ ਬਾਗ ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਚ 1 ਫਰਵਰੀ ਨੂੰ ਗੋਲੀ ਚਲਾਉਣ ਵਾਲੇ ਕਪਿਲ ਗੁੱਜਰ ਦੇ ਮਾਮਲੇ ਚ ਵੱਡਾ ਖੁਲਾਸਾ ਹੋਇਆ ਹੈ। ਕ੍ਰਾਈਮ ਬ੍ਰਾਂਚ ਨੇ ਮੁਲਜ਼ਮ ਕਪਿਲ ਦੇ ਮੋਬਾਈਲ ਤੋਂ ਕੁਝ ਫੋਟੋਆਂ ਬਰਾਮਦ ਕੀਤੀਆਂ ਹਨ। ਮਿਲੀ ਤਸਵੀਰਾਂ ਤੋਂ ਪਤਾ ਲੱਗਦਾ ਹੈ ਕਿ ਕਪਿਲ ਆਮ ਆਦਮੀ ਪਾਰਟੀ ਦਾ ਵਰਕਰ ਹੈ। ਕਪਿਲ ਕੁਝ ਲੋਕਾਂ ਦੇ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਇਨ੍ਹਾਂ ਤਸਵੀਰਾਂ ਵਿੱਚ ‘ਆਪ’ਪਾਰਟੀ ਦੇ ਦਿੱਗਜ ਅਤੀਸ਼ੀ ਅਤੇ ਰਾਜ ਸਭਾ ਮੈਂਬਰ ਸੰਜੇ ਕੁਮਾਰ ਵੀ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕਪਿਲ ਕਰੀਬ ਇਕ ਸਾਲ ਪਹਿਲਾਂ ਆਪਣੇ ਪਿਤਾ ਅਤੇ ਹੋਰ ਸਾਥੀਆ ਨਾਲ ‘ਆਪ’ਵਿਚ ਸ਼ਾਮਲ ਹੋਇਆ ਸੀ। ਇਸ ਦੇ ਨਾਲ ਹੀ ਕਪਿਲ ਦੇ ‘ਆਪ’ਵਿੱਚ ਸ਼ਾਮਲ ਹੋਣ ਦੀ ਫੋਟੋ ਤੋਂ ਬਾਅਦ ‘ਆਪ’ਆਗੂ ਸੰਜੇ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਭਾਜਪਾ ਨੂੰ ਲੀਹ ‘ਤੇ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਇਸ ਸਮੇਂ ਦੇਸ਼ ਦੇ ਗ੍ਰਹਿ ਮੰਤਰੀ ਹਨ। ਚੋਣਾਂ ਤੋਂ ਠੀਕ ਪਹਿਲਾਂ ਫੋਟੋਆਂ ਅਤੇ ਸਾਜ਼ਿਸ਼ਾਂ ਸਾਹਮਣੇ ਆਈਆਂ ਹਨ। ਚੋਣਾਂ ਵਿੱਚ ਤਿੰਨ ਤੋਂ ਚਾਰ ਦਿਨ ਬਾਕੀ ਹਨ। ਭਾਜਪਾ ਜਿੰਨੀ ਗੰਦੀ ਰਾਜਨੀਤੀ ਕਰ ਸਕਦੀ ਹੈ, ਕਰ ਰਹੀ ਹੈ। ਕਿਸੇ ਨਾਲ ਤਸਵੀਰ ਬਣਨ ਦਾ ਕੀ ਅਰਥ ਹੈ?

ਇਸ ਮਾਮਲੇ ‘ਤੇ ਕ੍ਰਾਈਮ ਬ੍ਰਾਂਚ ਦੇ ਡੀਸੀਪੀ ਰਾਜੇਸ਼ ਦੇਵ ਨੇ ਕਿਹਾ,’ ‘ਅਸੀਂ ਉਸ ਦੇ ਫ਼ੋਨ ਤੋਂ ਫੋਟੋ ਬਰਾਮਦ ਕਰ ਲਈ ਹੈ। ਇਸ ਦੇ ਨਾਲ ਹੀ ਕਪਿਲ ਨੇ ਇਕਬਾਲ ਕੀਤਾ ਹੈ ਕਿ ਉਹ ਅਤੇ ਉਸ ਦੇ ਪਿਤਾ ਜਨਵਰੀ-ਫਰਵਰੀ 2019 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ।”

Admin Punjab Guardian · Surrey
ਸੰਬੰਧਿਤ ਖ਼ਬਰਾਂ Related Latest News →
Share on WhatsApp