ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2024 ਦੀਆਂ ਆਗਾਮੀ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਏ 11 ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਹੋਇਆਂ ਕੈਪਟਨ ਹਰਮਿੰਦਰ ਸਿੰਘ ਹਲਕਾ ਇੰਚਾਰਜ ਸ਼ੋ੍ਮਣੀ ਅਕਾਲੀ ਦਲ ਸੁਲਤਾਨਪੁਰ ਲੋਧੀ ਨੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹੀ ਸਮੇਂ ‘ਤੇ ਲਿਆ ਗਿਆ ਸਹੀ ਫੈਸਲਾ ਹੈ। ਇਸ ਨਾਲ ਸਾਰੇ ਹਲਕਿਆਂ ਵਿਚ ਸ਼ੋ੍ਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਬਹੁਤ ਵੱਡਾ ਹੌਸਲਾ ਮਿਲੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਵਰਕਰ ਲਗਨ ਨਾਲ ਆਪੋ ਆਪਣੇ ਇੰਚਾਰਜਾਂ ਦੀ ਰਹਿਨੁਮਾਈ ਹੇਠ ਸ਼ੋ੍ਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਡੱਟ ਕੇ ਕੰਮ ਕਰਨਗੇ। ਕੈਪਟਨ ਹਰਮਿੰਦਰ ਸਿੰਘ ਨੇ ਸਾਰੇ ਲੋਕ ਸਭਾ ਹਲਕਾ ਵਾਈਜ਼ ਲਾਏ ਗਏ ਇੰਚਾਰਜਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੇ ਖਾਸ ਤੌਰ ‘ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਲੱਗਣ ‘ਤੇ ਉਨ੍ਹਾਂ ਨੂੰ ਅਪਣੇ ਵੱਲੋਂ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵਧਾਈ ਪੇਸ਼ ਕਰਦਿਆਂ ਹੋਇਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਕਿ ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੇ ਫ਼ਰਕ ਨਾਲ ਜਿਤਾਉਣ ਲਈ ਦਿਨ ਰਾਤ ਸਖ਼ਤ ਮਿਹਨਤ ਕਰਨਗੇ।