ਪੱਤਰ ਪ੍ਰਰੇਰਕ, ਸ੍ਰੀ ਮਾਛੀਵਾੜਾ ਸਾਹਿਬ : ਮਾਛੀਵਾੜਾ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਾਸੀ ਤੀਰਥ ਕੌਰ ਦਾ ਨਾਬਾਲਿਗ ਲੜਕਾ ਹਰਸ਼ਪ੍ਰਰੀਤ ਸਿੰਘ (12) ਸ਼ੱਕੀ ਹਾਲਾਤ ‘ਚ ਲਾਪਤਾ ਹੋ ਗਿਆ ਹੈ, ਜਿਸ ਸਬੰਧੀ ਪੁਲਿਸ ਨੇ ਅਗਵਾ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਬਿਆਨ ਦਰਜ ਕਰਵਾਉਂਦਿਆਂ ਤੀਰਥ ਕੌਰ ਨੇ ਦੱਸਿਆ ਲੰਘੀ 27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਬੱਚਾ ਹਰਸ਼ਪ੍ਰਰੀਤ ਸਿੰਘ ਘਰੋਂ ਇਹ ਕਹਿ ਕੇ ਗਿਆ ਕਿ ਉਹ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਹੈ ਪਰ ਉਹ ਸ਼ਾਮ ਤਕ ਵਾਪਸ ਨਾ ਆਇਆ। ਪਰਿਵਾਰ ਵਲੋਂ ਬੱਚੇ ਦੀ ਕਾਫ਼ੀ ਤਲਾਸ਼ ਕੀਤੀ ਗਈ ਪਰ ਉਸ ਦਾ ਕੋਈ ਸੁਰਾਗ ਨਾ ਲੱਗਾ। ਤੀਰਥ ਕੌਰ ਨੇ ਦੱਸਿਆ ਹਰਸ਼ਪ੍ਰਰੀਤ ਚੌਥੀ ਜਮਾਤ ‘ਚ ਪੜ੍ਹਦਾ ਸੀ। ਪੁਲਿਸ ਵਲੋਂ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


