ਸਾਧ ਨੂੰ ਮੁੱਖ ਮੰਤਰੀ ਬਣਾਉਣ ਦਾ ਖ਼ਮਿਆਜ਼ਾ ਭੁਗਤ ਰਿਹੈ ਉਤਰ ਪ੍ਰਦੇਸ਼ : ਮੁਲਾਇਮ ਯਾਦਵ

ਲਖਨਊ : ਦੇਵਰੀਆ ਸਥਿਤ ਇਕ ਬੱਚੀਆਂ ਦੇ ਆਸ਼ਰਮ ਵਿਚ ਯੌਨ ਸ਼ੋਸਣ ਦੇ ਦੋਸ਼ਾਂ ਤੋਂ ਬਾਅਦ 24 ਲੜਕੀਆਂ ਨੂੰ ਮੁਕਤ ਕਰਵਾਏ ਜਾਣ ਤੋਂ ਬਾਅਦ ਰਾਜ ਦੀ ਰਾਜਨੀਤੀ ਤੇਜ਼ ਹੋ ਗਈ ਹੈ। ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਨੇ ਯੋਗੀ ਆਦਿਤਿਆਨਾਥ ‘ਤੇ ਜਮ ਕੇ ਹੱਲਾ ਬੋਲਿਆ ਹੈ। ਮੁਲਾਇਮ ਨੇ ਕਿਹਾ ਕਿ ਭਾਜਪਾ ਨੇ ਇਕ ਸਾਧ ਨੂੰ ਮੁੱਖ ਮੰਤਰੀ ਬਣਾਇਆ ਹੈ ਅਤੇ ਦੇਖੋ ਇਸ ਦਾ ਨਤੀਜਾ, ਰਾਜ ਵਿਚ ਕੀ-ਕੀ ਹੋ ਰਿਹਾ ਹੈ।
ਮੁਲਾਇਮ ਸਿੰਘ ਨੇ ਰਾਜ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਯੋਗੀ ਸਰਕਾਰ ‘ਤੇ ਤਿੱਖਾ ਵਾਰ ਕੀਤਾ। ਦਸ ਦਈਏ ਕਿ ਉਤਰ ਪ੍ਰਦੇਸ਼ ਦੇ ਦੇਵਰੀਆ ਸਥਿਤ ਇਕ ਬੱਚੀਆਂ ਦੇ ਆਸ਼ਰਮ ਵਿਚ ਯੌਨ ਸੋਸ਼ਣ ਦੇ ਦੋਸ਼ਾਂ ਤੋਂ ਬਾਅਦ 24 ਲੜਕੀਆਂ ਨੂੰ ਮੁਕਤ ਕਰਵਾਇਆ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿਤੀ ਸੀ। ਇਸ ਦੌਰਾਨ ਸੂਬੇ ਦੇ ਡੀਜੀਪੀ ਕਾਨੂੰਨ ਵਿਵਸਥਾ ਆਨੰਦ ਕੁਮਾਰ ਨੇ ਕਿਹਾ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਵੇਗੀ।
ਉਸ ਵਿਚ ਰਹਿਣ ਵਾਲੇ ਬੱਚਿਆਂ ਦਾ ਮੈਡੀਕਲ ਟੈਸਟ ਕਰਵਾਇਆ ਜਾਵੇਗਾ। ਪੋਕਸੋ ਅਦਾਲਤ ਦੇ ਸਾਹਮਣੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ ਜਾਣਗੇ। ਕਾਨੂੰਨ ਅਨੁਸਾਰ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾਵੇਗੀ। ਸੂਬੇ ਦੀ ਮਹਿਲਾ ਅਤੇ ਪਰਵਾਰ ਕਲਿਆਣ ਮੰਤਰੀ ਰੀਤਾ ਬਹੁਗੁਣਾ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਨੇ ਉਸ ਆਸ਼ਰਮ ਦੀ ਮਾਨਤਾ ਰੱਦ ਕਰਨ ਦੇ ਆਧਾਰ ‘ਤੇ ਉਸ ਨੂੰ ਬੰਦ ਕਰਨ ਦੇ ਆਦੇਸ਼ ਦਿਤੇ ਸਨ। ਵਿਭਾਗ ਨੇ ਪਿਛਲੇ ਦਿਨੀਂ ਇਸ ਮਾਮਲੇ ਵਿਚ ਇਕ ਮੁਕੱਦਮਾ ਵੀ ਦਰਜ ਕਰਵਾਇਆ ਸੀ। ਜੋ ਘਟਨਾ ਸਾਹਮਣੇ ਆਈ ਹੈ, ਉਹ ਕਾਫ਼ੀ ਗੰਭੀਰ ਹੈ। ਸੱਚਾਈ ਸਾਹਮਣੇ ਆਏਗੀ ਅਤੇ ਇਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦਸ ਦਈਏ ਕਿ ਬਿਹਾਰ ਦੇ ਮੁਜ਼ੱਫ਼ਰਪੁਰ ਰੇਪ ਕਾਂਡ ਤੋਂ ਬਾਅਦ ਹੁਣ ਯੂਪੀ ਦੇ ਦੇਵਰੀਆ ਵਿਚ ਵੀ ਇਹ ਮਾਮਲਾ ਸਾਹਮਣੇ ਆਉਣ ਨਾਲ ਆਸ਼ਰਮਾਂ ਵਿਚ ਰਹਿ ਰਹੀਆਂ ਲਾਵਾਰਿਸ ਬੱਚੀਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਹੋਰਨਾਂ ਥਾਵਾਂ ‘ਤੇ ਅਜਿਹੇ ਆਸ਼ਰਮਾਂ ਦੀ ਚੈਕਿੰਗ ਕੀਤੇ ਜਾਣ ਦੀ ਮੰਗ ਉਠਾਈ ਜਾ ਰਹੀ ਹੈ। ਇਨ੍ਹਾਂ ਬੱਚੀਆਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਸੀ। ਫਿਲਹਾਲ ਪੁਲਿਸ ਨੇ 24 ਲੜਕੀਆਂ ਨੂੰ ਬਰਾਮਦ ਕਰ ਲਿਆ ਹੈ ਜਦਕਿ 18 ਅਜੇ ਲਾਪਤਾ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.