ਜਾਗਰਣ ਸੰਵਾਦਦਾਤਾ, ਲੁਧਿਆਣਾ : ਸ਼ਹਿਰ ਦੇ ਵਾਰਡ ਨੰਬਰ 4 ਤੋਂ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ ‘ਤੇ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਘਰ ਦੇ ਬਾਹਰ ਜਗਰਾਤੇ ਦੀ ਤਿਆਰੀ ‘ਚ ਰੁੱਝੇ ਹੋਏ ਸਨ। ਇਸ ਦੌਰਾਨ ਮੋਟਰਸਾਈਕਲ ‘ਤੇ ਆਏ ਤਿੰਨ ਨੌਜਵਾਨਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਸੁਖਦੇਵ ਬਾਵਾ ਦੇ ਸਿਰ ‘ਚ 24 ਟਾਂਕੇ ਤੇ ਉਨ੍ਹਾਂ ਦੀ ਪਤਨੀ ਦੇ ਸਿਰ ‘ਚ 20 ਟਾਂਕੇ ਲੱਗੇ ਹਨ। ਹਮਲਾਵਰਾਂ ਨੇ ਬੜੀ ਤੇਜ਼ੀ ਨਾਲ ਉਨ੍ਹਾਂ ‘ਤੇ ਹਮਲਾ ਕੀਤਾ ਤੇ ਫ਼ਰਾਰ ਹੋ ਗਏ। ਬਸਤੀ ਜੋਧੇਵਾਲ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਕੇ ਮੁਕੱਦਮਾ ਦਰਜ ਕਰ ਲਿਆ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


