ਅੰਮ੍ਰਿਤਸਰ: ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਗੁਰਮੁਖ ਸਿੰਘ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਪੱਤਰ ਭੇਜਿਆ ਗਿਆ ਹੈ। ਇਹ ਧਮਕੀ ਪੱਤਰ ਉਨ੍ਹਾਂ ਦੇ ਜੱਦੀ ਘਰ ਪਿੰਡ ਆਰਿਫਕੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਭੇਜਿਆ ਗਿਆ। ਪੱਤਰ ਬਾਰੇ ਉਨ੍ਹਾਂ ਪੰਜਾਬ ਪੁਲਿਸ ਦੇ ਡੀਜੀਪੀ, ਪੁਲੀਸ ਕਮਿਸ਼ਨਰ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੂੰ ਸੂਚਿਤ ਕੀਤਾ ਹੈ।
ਦੂਜੇ ਪਾਸੇ ਭਾਈ ਧਿਆਨ ਸਿੰਘ ਮੰਡ ਨੇ ਕਿ ਗਿ.ਗੁਰਮੁੱਖ ਸਿੰਘ ਵੱਡਾ ਡਰਾਮੇਬਾਜ਼ ਹੈ ਤੇ ਇਸ ਚਿੱਠੀ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਮਦਰਦੀ ਹਾਸਲ ਕਰਨ ਲਈ ਗਿਆਨੀ ਗੁਰਮੁੱਖ ਸਿੰਘ ਅਜਿਹਾ ਕਰ ਰਹੇ ਹਨ। ਡੇਰਾ ਮੁਖੀ ਨੂੰ ਮੁਆਫ਼ੀ ਦਿਵਾਉਣ ‘ਚ ਨਿਭਾਈ ਭੂਮਿਕਾ ਨਸ਼ਰ ਹੋਣ ਤੋਂ ਬਾਅਦ ਬਦਨਾਮੀ ਦਾ ਦਾਗ਼ ਧੋਣ ਲਈ ਅਜਿਹਾ ਕੀਤਾ ਜਾ ਰਿਹਾ ਹੈ।