Skip to content
Tuesday, October 6, 2026 16°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

By Admin Published 1 min read

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ ਹੋ ਗਈ ਹੈ। 93 ਸਾਲ ਦੀ ਉਮਰ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਅਟਲ ਬਿਹਾਰੀ ਵਾਜਪਾਈ ਨੇ 16 ਅਗਸਤ ਨੂੰ ਸ਼ਾਮ 5:05 ਮਿੰਟ ‘ਤੇ ਆਖ਼ਰੀ ਸਾਹ ਲਏ। ਅਟਲ ਬਿਹਾਰੀ ਵਾਜਪਾਈ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਸਨ ਤੇ ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ। ਏਮਜ਼ ਵਿੱਚ ਪਿਛਲੇ 36 ਘੰਟਿਆਂ ਦੌਰਾਨ ਉਨ੍ਹਾਂ ਦੀ ਸਿਹਤ ਬੇਹੱਦ ਨਾਜ਼ੁਕ ਹੋ ਗਈ ਸੀ ਤੇ ਉਨ੍ਹਾਂ ਨੂੰ ਲਾਈਫ਼ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਸੀ।
ਅਟਲ ਦਾ ਹਾਲ ਜਾਣਨ ਲਈ ਬੁੱਧਵਾਰ ਤੋਂ ਹੀ ਮਿਲਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਲੈ ਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਏਮਜ਼ ਜਾ ਕੇ ਉਨ੍ਹਾਂ ਦਾ ਹਾਲ ਜਾਣਿਆ। ਇਨ੍ਹਾਂ ਤੋਂ ਇਲਾਵਾ ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਕਈ ਵੱਡੇ ਲੀਡਰਾਂ ਨੇ ਸਾਬਕਾ ਪ੍ਰਧਾਨ ਮੰਤਰੀ ਦਾ ਹਾਲ ਜਾਣਿਆ। ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp