ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿਹਾਂਤ

ਨਵੀਂ ਦਿੱਲੀ— ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਹੋ ਗਈ ਸੀ ਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। 5 ਡਾਕਟਰਾਂ ਦੀ ਟੀਮ ਵਲੋਂ ਸੁਸ਼ਮਾ ਸਵਰਾਜ ਦੀ ਦੇਖਭਾਲ ਕੀਤੀ ਜਾ ਰਹੀ ਸੀ ਪਰ ਇਲਾਜ ਦੌਰਾਨ ਸੁਸ਼ਮਾ ਸਵਰਾਜ ਦੀ ਮੌਤ ਹੋ ਗਈ। ਮੌਤ ਦੀ ਖਬਰ ਮਿਲਦੇ ਹੀ ਕੇਂਦਰੀ ਮੰਤਰੀਆਂ ਦਾ ਏਮਜ਼ ਪੁੱਜਣਾ ਸ਼ੁਰੂ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਿੰਘ ਰਾਠੋਰ, ਨੀਤੀਨ ਗਡਕਰੀ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਏਮਜ਼ ਹਸਪਤਾਲ ਪਹੁੰਚ ਗਏ।

14 ਫਰਵਰੀ 1952 ਵਿਚ ਪੈਦਾ ਹੋਈ ਸੁਸ਼ਮਾ ਸਵਾਰਜ ਭਾਜਪਾ ਦੀ ਦਿੱਗਜ ਨੇਤਾ ਸੀ। ਕੇਂਦਰ ਵਿਚ ਮੋਦੀ ਦੀ ਪਹਿਲੀ ਪੰਜ ਸਾਲ ਦੀ ਪਾਰੀ ਦੌਰਾਨ ਉਹ ਵਿਦੇਸ਼ ਮੰਤਰੀ ਦੇ ਅਹੁੱਦੇ ਉਤੇ ਰਹੀ। ਇੰਦਰਾ ਗਾਂਧੀ ਤੋਂ ਬਾਅਦ ਦੇਸ਼ ਦੀ ਦੂਜੀ ਮਹਿਲਾ ਵਿਦੇਸ਼ ਮੰਤਰੀ ਬਣਨ ਦਾ ਉਨ੍ਹਾਂ ਨੂੰ ਮਾਣ ਹਾਸਲ ਹੋਇਆ ਸੀ। ਸੁਸ਼ਮਾ ਸਵਰਾਜ 7 ਵਾਰ ਸੰਸਦ ਮੈਂਬਰ ਤੇ ਤਿੰਨ ਵਾਰ ਵਿਧਾਇਕ ਚੁਣੀ ਜਾ ਚੁੱਕੀ ਹੈ। ਹਰਿਆਣਾ ਤੋਂ 25 ਸਾਲ ਦੀ ਉਮਰ ਵਿਚ ਸਭ ਤੋਂ ਨੌਜਵਾਨ ਵਿਧਾਇਕ ਰਹਿ ਚੁੱਕੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.