ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਗੁਰਦੁਆਰਾ ਸੱਚਾ ਮਾਰਗ ਐਬਰਨ, ਸਿਆਟਲ ਵਿਚ ਸਮੁੱਚੀ ਸੰਗਤ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੋਰਟਲੈਂਡ ਤੋਂ ਭਾਈ ਗੁਰਪ੍ਰੀਤ ਸਿੰਘ ਭਰਾਵਾਂ ਦਾ ਕੀਰਤਨੀ ਜਥਾ, ਭਾਈ ਕੁਲਵਿੰਦਰ ਸਿੰਘ ਤੇ ਭਾਈ ਗੁਰਬਚਨ ਸਿੰਘ ਦੇ ਕੀਰਤਨੀ ਜਥੇ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ‘ਤੇ ਗੁਰੂ ਦਾ ਜੱਸ ਗਾਇਨ ਕੀਤਾ। ਸਟੇਜ ਸਕੱਤਰ ਹਰਜਿੰਦਰ ਸਿੰਘ ਸੰਧੂ ਨੇ ਗੁਰਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਨੌਜਵਾਨ ਬੱਚੇ 15-16 ਸਾਲ ਦੀ ਉਮਰ ਤੋਂ ਉੱਪਰ ਗੁਰਦੁਆਰੇ ਜਾਂ ਸਮਾਜਿਕ ਪ੍ਰੋਗਰਾਮਾਂ ‘ਚ ਭਾਗ ਨਹੀਂ ਲੈ ਰਹੇ ਜੋ ਚਿੰਤਾ ਦਾ ਵਿਸ਼ਾ ਹੈ। ਨਵੀਂ ਪਨੀਰੀ ਨੂੰ ਧਾਰਮਿਕ, ਸਮਾਜਿਕ ਤੇ ਪੰਜਾਬੀ ਸੱਭਿਆਚਾਰ ਵਿਰਸੇ ਨਾਲ ਜੋੜਨ ਦਾ ਉਪਰਾਲਾ ਕਰਨਾ ਚਾਹੀਦਾ ਹੈ। ਇਸ ਸਮੇਂ ਲੰਗਰਾਂ ਦੀ ਸੇਵਾ ਬੀਬੀ ਜਸਵੰਤ ਕੌਰ ਮਲੇਸ਼ੀਆ ਵਾਲੇ ਦੇ ਪਰਿਵਾਰ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਨਿਭਾਈ ਗਈ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


