ਸਿਆਟਲ ਦੀ ਸੰਗਤ ਵੱਲੋਂ ਨਵੇਂ ਸਾਲ ਦੀ ਆਮਦ ‘ਤੇ ਸਰਬੱਤ ਦੇ ਭਲੇ ਲਈ ਅਰਦਾਸ
ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਐਬਰਨ ਸਿਆਟਲ ਦੇ ਹਫ਼ਤਾਵਾਰੀ ਦੀਵਾਨ ਵਿਚ ਸੰਗਤ ਵੱਲੋਂ ਹੈੱਡ ਗ੍ਰੰਥੀ ਭਾਈ ਗੁਰਮੀਤ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਜਿਥੇ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਸਟੇਜ ਸਕੱਤਰ ਹਰਸ਼ਿੰਦਰ ਸਿੰਘ ਸੰਧੂ ਨੇ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਉਨ੍ਹਾਂ 6-7-8 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਵਸ ਨੂੰ ਮਨਾਉਣ ਦੀ ਜਾਣਕਾਰੀ ਦਿੱਤੀ।



