ਸਿਆਟਲ, 19 ਮਾਰਚ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਰੈਂਟਨ ‘ਚ ਅੱਜ ਸ੍ਰੀ ਗੁਰੂ ਹਰਿ ਰਾਏ ਸਾਹਿਬ ਦਾ ਗੁਰਤਾਗੱਦੀ ਦਿਵਸ, ਅਕਾਲੀ ਫੂਲਾ ਸਿੰਘ ਦਾ ਸ਼ਹੀਦੀ ਦਿਹਾੜਾ ਤੇ ਨਾਨਕਸ਼ਾਹੀ ਨਵੇਂ ਵਰ੍ਹੇ ਦੇ ਸਬੰਧ ‘ਚ ਵਿਸ਼ੇਸ਼ ਸਮਾਗਮ ਕਰਵਾਏ ਗਏ | ਪਾਠ ਦੇ ਭੋਗ ਤੋਂ ਬਾਅਦ ਦੀਵਾਨ ਸਜਾਏ ਗਏ, ਜਿਸ ‘ਚ ਪ੍ਰਸਿੱਧ ਕੀਰਤਨੀਏ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਵਰਿਆਮ ਸਿੰਘ ਤੇ ਭਾਈ ਪਰਮਜੀਤ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਕਥਾਵਾਚਕ ਗਿਆਨੀ ਸ਼ੇਰ ਸਿੰਘ ਨੇ ਕਥਾ ਰਾਹੀਂ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੇ ਪੰਜਾਬੀ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੇ ਵੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਜਗਮੋਹਰ ਸਿੰਘ ਵਿਰਕ ਨੇ ਸੰਗਤ ਨੂੰ ਨਵੇਂ ਵਰ੍ਹੇ ਦੀਆਂ ਮੁਬਾਰਕਾਂ ਦਿੱਤੀਆਂ | ਸਟੇਜ ਦੀ ਕਾਰਵਾਈ ਗੁਰੂ ਘਰ ਦੇ ਸਕੱਤਰ ਅਵਤਾਰ ਸਿੰਘ ਆਦਮਪੁਰੀ ਨੇ ਬਾਖ਼ੂਬੀ ਨਿਭਾਈ | ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ | ਇਸੇ ਦੌਰਾਨ ਹੀ ਭਾਈ ਜਗਤਾਰ ਸਿੰਘ ਤਾਰਾ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ[
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

