ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ‘ਚ ਗ਼ਦਰੀ ਬਾਬਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ

ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਐਬਰਨ ਸਿਆਟਲ ਹਫ਼ਤਾਵਰੀ ਦੀਵਾਨ ਵਿਚ ਗਦਰ ਪਾਰਟੀ ਸਥਾਪਨਾ ਦਿਵਸ ਮਨਾਇਆ ਗਿਆ, ਜਿੱਥੇ ਗਦਰੀ ਬਾਬਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਕੈਲੀਫੋਰਨੀਆ ਦੀ ਸਟਰਟਨ ਧਰਤੀ ਤੋਂ ਗਦਰ ਪਾਰਟੀ ਨੇ ਅੰਗਰੇਜ਼ਾਂ ਤੋਂ ਭਾਰਤ ਆਜ਼ਾਦ ਕਰਾਉਣ ਲਈ 31 ਮਾਰਚ 1919 ਵਿਚ ਅੰਦੋਲਨ ਸ਼ੁਰੂ ਕੀਤਾ। ਗਦਰੀ ਬਾਬਿਆਂ ਨੇ ਉੱਤਰੀ ਅਮਰੀਕਾ ਵਿਚ ਘੱਟ ਗਿਣਤੀ ਲੋਕਾਂ ਪ੍ਰਤੀ ਨਸਲੀ ਵਿਤਕਰੇ ਵਿਰੁੱਧ ਅੰਦੋਲਨ ਕੀਤਾ। ਸੋਹਣ ਸਿੰਘ ਭਕਨਾ, ਕਰਤਾਰ ਸਿੰਘ ਸਰਾਭਾ, ਅਬਦੁੱਲ ਹਫੀਜ਼ ਬਰਕਤੂਲਾ ਅਤੇ ਗੁਲਾਬ ਕੌਰ ਸਮੇਤ ਗਦਰੀ ਬਾਬਿਆਂ ਨੇ ਭਾਰਤ ਪਹੁੰਚ ਕੇ ਦੇਸ਼ ਆਜ਼ਾਦ ਕਰਾਉਣ ਲਈ ਸੰਘਰਸ਼ ਸ਼ੁਰੂ ਕੀਤਾ। ਗਦਰ ਪਾਰਟੀ ਦੇ ਲੋਕਾਂ ਨੂੰ ਕਲਕੱਤਾ ਉਤਰਦਿਆਂ ਹੀ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ। ਕਈਆਂ ਨੂੰ ਕਾਲੇ ਪਾਣੀ ਭੇਜ ਦਿੱਤਾ ਅਤੇ ਕੁਝ ਲੋਕਾਂ ਨੂੰ ਭਾਰੀ ਤਸੀਹੇ ਦਿੱਤੇ।ਗਦਰੀ ਬਾਬਿਆਂ ਦੀਆਂ ਕੁਰਬਾਨੀਆਂ ਸਦਕਾ ਅੱਜ ਉੱਤਰੀ ਅਮਰੀਕਾ ਵਿਚ ਲੋਕ ਆਨੰਦ ਮਾਣ ਰਹੇ ਹਨ। ਇਸ ਸਮਾਗਮ ਵਿਚ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ। ਸਿਆਟਲ ਦੇ ਕਵੀਸ਼ਰੀ ਜਥੇ ਕਾਕਾ ਹਰਜੋਤ ਸਿੰਘ ਤੇ ਕਾਕਾ ਭਗੀਰਥ ਸਿੰਘ ਨੇ ਗਦਰੀ ਬਾਬਿਆਂ ਦੀਆਂ ਕੁਰਬਾਨੀਆਂ ਦੀਆਂ ਵਾਰਾਂ ਸੁਣਾ ਕੇ ਸੰਗਤਾਂ ‘ਚ ਜੋਸ਼ ਭਰ ਦਿੱਤਾ। ਪ੍ਰਧਾਨ ਚੇਤ ਸਿੰਘ ਸਿੱਧੂ ਦੇ ਪਰਿਵਾਰ ਨੇ ਲੰਗਰਾਂ ਦੀ ਸੇਵਾ ਕੀਤੀ । ਹਰਸਿੰਦਰ ਸਿੰਘ ਸੰਧੂ ਨੇ ਗਦਰ ਪਾਰਟੀ ਦੇ ਪਾਏ ਯੋਗਦਾਨ ਦੀ ਪ੍ਰਸੰਸਾ ਕੀਤੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ

ਸਰੀ, ਬੀ.ਸੀ. –  ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.