ਨਵਜੋਤ ਧਾਮੀ, ਮੁਕੇਰੀਆਂ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐੱਮਐੱਸਸੀ ਕਮਿਸਟਰੀ ਦੇ ਦੂਜੇ ਸਮੈਸਟਰ ਦੇ ਨਤੀਜਿਆਂ ‘ਚ ਐੱਸਪੀਐੱਨ ਕਾਲਜ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦੇ ਹੋਏ ਕਾਲਜ ਪਿੰ੍ਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਵਿਦਿਆਰਥਣ ਸਿਮਰਨ ਸੈਣੀ ਨੇ 73.5 ਫ਼ੀਸਦੀ ਅੰਕ ਲੈ ਕੇ ਕਾਲਜ ‘ਚੋਂ ਪਹਿਲਾ ਸਥਾਨ, ਮੋਨਿਕਾ ਰਾਣੀ 70 ਫ਼ੀਸਦੀ ਅੰਕ ਲੈ ਕੇ ਕਾਲਜ ‘ਚੋਂ ਦੂਜੇ ਅਤੇ ਕਾਜਲ 69.2% ਅੰਕ ਲੈ ਕੇ ਕਾਲਜ ‘ਚੋਂ ਤੀਜੇ ਸਥਾਨ ਹਾਸਲ ਕੀਤਾ। ਉਨਾਂ੍ਹ ਕਿਹਾ ਕਿ ਕਮਿਸਟਰੀ ਵਿਭਾਗ ਸ਼ੁਰੂ ਤੋਂ ਹੀ ਵਿਦਿਆਰਥੀਆਂ ਨੂੰ ਵਿਸ਼ੇ ਦੇ ਹੁਨਰ ਵਿਕਾਸ ਦੇ ਨਾਲ-ਨਾਲ ਉਨਾਂ੍ਹ ਨਾਲ ਸਬੰਧਤ ਮੁਕਾਬਲੇ ਦੀਆਂ ਪ੍ਰਰੀਖਿਆਵਾਂ ਦੀ ਮੁਫ਼ਤ ਤਿਆਰੀ ਵੀ ਕਰਵਾਉਦਾ ਹੈ। ਇਸ ਸਫਲਤਾ ‘ਤੇ ਕਾਲਜ ਪ੍ਰਬੰਧਕ ਕਮੇਟੀ ਅਤੇ ਕਾਲਜ ਪਿੰ੍ਸੀਪਲ ਡਾ. ਸਮੀਰ ਸ਼ਰਮਾ ਨੇ ਕਮਿਸਟਰੀ ਵਿਭਾਗ ਦੇ ਮੁਖੀ ਪੋ੍. ਪ੍ਰਵੀਨ ਸੈਣੀ, ਡਾ. ਜਸਮਿੰਦਰ ਸਿੰਘ, ਪੋ੍. ਰੇਖਾ ਅਤੇ ਵਿਭਾਗ ਦੇ ਹੋਰ ਅਧਿਆਪਕਾਂ ਸਮੇਤ ਹੋਣਹਾਰ ਵਿਦਿਆਰਥੀਆਂ ਅਤੇ ਉਨਾਂ੍ਹ ਦੇ ਮਾਪਿਆਂ ਨੂੰ ਵਧਾਈ ਦਿੱਤੀ।
10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:
ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

