ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਸਿਵਲ ਹਸਪਤਾਲ ਸਮਰਾਲਾ ਦੇ ਡਾਕਟਰਾਂ ਤੇ ਸਮੂਹ ਸਟਾਫ਼ ਵੱਲੋਂ ਪੰਜਾਬ ਮਨਿਸਟ੍ਰੀਅਲ ਸਟਾਫ਼ ਦੀ ਪਿਛਲੇ ਇਕ ਮਹੀਨੇ ਤੋਂ ਚੱਲ ਰਹੀ ਹੜਤਾਲ ਦੀ ਹਮਾਇਤ ‘ਚ ਗੇਟ ਰੈਲੀ ਕੱਢੀ ਗਈ।

ਇਸ ਦੌਰਾਨ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੀਆਂ ਮੁੱਖ ਮੰਗਾਂ ਬਾਰੇ ਜਾਣਕਾਰੀ ਦਿੱਤੀ। ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਨੇ ਕਿਹਾ ਇਹ ਗੇਟ ਰੈਲੀ ਐਸੋਸੀਏਸ਼ਨ ਵੱਲੋਂ ਦਿੱਤੇ ਸੱਦੇ ‘ਤੇ ਹੀ ਕੱਢੀ ਗਈ ਹੈ, ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਕੋਈ ਫ਼ੈਸਲਾ ਨਾ ਲਿਆ ਤਾਂ ਐਸੋਸੀਏਸ਼ਨ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ ਅਸੀਂ ਸਾਰੇ ਉਸ ਦਾ ਸਾਥ ਦੇਵਾਂਗੇ।

ਇਸ ਮੌਕੇ ਡਾ. ਵੰਦਨਾ ਰਾਠੌੜ, ਡਾ. ਮਨਿੰਦਰਜੀਤ ਸਿੰਘ, ਡਾ. ਗੁਰਿੰਦਰ ਕੌਰ, ਡਾ. ਨਵਜੋਤ ਕੌਰ, ਡਾ. ਪ੍ਰਭਜੋਤ ਸਿੰਘ, ਨਰਸਿੰਗ ਸਿਸਟਰ ਉਪਵਿੰਦਰ ਕੌਰ, ਐੱਮਐੱਲਟੀ ਗੁਰਿੰਦਰ ਕੌਰ, ਮਲਟੀਪਰਪਜ਼ ਹੈਲਥ ਵਰਕਰ ਪ੍ਰਦੀਪ ਕੁਮਾਰ, ਅਮਨਦੀਪ ਸਿੰਘ, ਬਲਦੀਸ਼ ਕੌਰ ਏਐੱਨਐੱਮ ਤੇ ਸਿਵਲ ਹਸਪਤਾਲ ਸਮਰਾਲਾ ਦਾ ਸਮੂਹ ਸਟਾਫ਼ ਹਾਜ਼ਰ ਸੀ।