ਇੰਦਰਜੀਤ ਖੇੜੀ, ਬੇਲਾ : ਸੈਕਟਰ ਬਜ਼ੀਦਪੁਰ ਅਧੀਨ ਡੇਂਗੂ ਸਬੰਧੀ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਦੀ ਨਿਰਮਾਣ ਅਧੀਨ ਇਮਾਰਤ ‘ਤੇ ਲੱਗੇ ਪ੍ਰਵਾਸੀ ਮਜ਼ਦੂਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਰਵਿੰਦਰ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜਰ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਨੂੰ ਰੋਕਣ ਲਈ ਸਾਨੂੰ ਆਪ ਪਹਿਲਾਂ ਕੋਸ਼ਿਸ਼ਾਂ ਕਰਨੀਆਂ ਪੈਣਗੀਆਂ, ਜਿਸ ਲਈ ਸਾਨੂੰ ਉਨ੍ਹਾਂ ਥਾਵਾਂ ਦੀ ਸ਼ਨਾਖ਼ਤ ਕਰ ਕੇ ਜਿੱਥੇ ਪਾਣੀ ਇਕੱਠਾ ਹੁੰਦਾ ਹੈ। ਉੱਥੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਤੇ ਖੜ੍ਹੇ ਪਾਣੀ ਦਾ ਜੇਕਰ ਕੋਈ ਹੱਲ ਨਾ ਹੋਵੇ ਤਾਂ ਉੱਥੇ ਕਾਲੇ ਤੇਲ ਦਾ ਿਛੜਕਾਅ ਕੀਤਾ ਜਾਵੇ, ਕਿਉਂਕਿ ਸਾਫ ਪਾਣੀ ਜਿਨ੍ਹਾਂ ਥਾਵਾਂ ‘ਤੇ ਖੜ੍ਹਾ ਹੋਵੇਗਾ ਉੱਥੇ ਡੇਂਗੂ ਦੇ ਮੱਛਰ ਦਾ ਲਾਰਵਾ ਪੈਦਾ ਹੁੰਦਾ ਹੈ।

ਆਪਣੇ ਕੂਲਰਾਂ ਦੀ ਹਫ਼ਤੇ ਵਿੱਚ ਇਕ ਵਾਰੀ ਸਫ਼ਾਈ ਜ਼ਰੂਰ ਕੀਤੀ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। ਇਸ ਮੌਕੇ ਲਖਵੀਰ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਸਿਰਦਰਦ ਤੇ ਤੇਜ਼ ਬੁਖਾਰ ਹੋਵੇ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਹੋਵੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਜੀ ਕੱਚਾ ਹੋਣਾ ਅਤੇ ਉਲਟੀਆਂ ਲੱਗਣਾ। ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਇਹ ਡੇਂਗੂ ਦੇ ਲੱਛਣ ਹੋ ਸਕਦੇ ਹਨ। ਇਸ ਲਈ ਸਰਕਾਰੀ ਹਸਪਤਾਲ ਵਿੱਚ ਜਾ ਕੇ ਡਾਕਟਰ ਤੋਂ ਆਪਣਾ ਮੁਆਇਨਾ ਕਰਵਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ। ਡੇਂਗੂ ਦਾ ਟੈਸਟ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਮਾਈਕ੍ਰੋਬਾਇਓਲਾਜੀ ਲੈਬ ਵਿੱਚ ਕੀਤਾ ਜਾਂਦਾ ਹੈ ਅਤੇ ਡੇਂਗੂ ਦੀ ਪੁਸ਼ਟੀ ਹੋਣ ਤੇ ਮਰੀਜ਼ ਦਾ ਇਲਾਜ ਸ਼ੁਰੂ ਕੀਤਾ ਜਾਂਦਾ ਹੈ।