ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ
ਇਤਿਹਾਸਕ ਕਸਬਾ ਕਲਾਨੌਰ ਵਿੱਚ ਵਾਇਰਲ ਬੁਖਾਰ ਤੇ ਪਲੇਟਲੈੱਟ ਸੈੱਲ ਘੱਟਣ ਦੇ ਵਧੇ ਪ੍ਰਕੋਪ ਨੂੰ ਠੱਲ ਪਾਉਣ ਲਈ ਸਿਹਤ ਵਿਭਾਗ ਵਲੋਂ ਡੇਂਗੂ ਦੇ ਲਾਰਵੇ ਤੇ ਮੱਛਰ ਦੇ ਖ਼ਾਤਮੇ ਲਈ ਕਸਬੇ ਦੇ ਵੱਖ ਵੱਖ ਮੁਹੱਲਿਆਂ ਵਿੱਚ ਵਿੱਚ ਫੌਗਿੰਗ ਤੇ ਸਪਰੇਅ ਕੀਤੀ ਗਈ। ਇਸ ਮੌਕੇ ਤੇ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਨਾਲ ਸਬੰਧਿਤ ਹੈਲਥ ਇੰਸਪੈਕਟਰ ਪ੍ਰਭਜੋਤ ਸਿੰਘ, ਹੈਲਥ ਇੰਸਪੈਕਟਰ ਕੁਲਵੰਤ ਸਿੰਘ , ਹੈਲਥ ਵਰਕਰ ਗੁਰਮੇਜ ਸਿੰਘ,ਸਤਵਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰਾਂ ਤੇ ਸਿਹਤ ਕਰਮਚਾਰੀਆਂ ਵੱਲੋਂ ਵੱਖ ਵੱਖ ਮੁਹੱਲਿਆਂ ਤੋਂ ਇਲਾਵਾ ਆਈਟੀਆਈ ਤੇ ਕਲੋਨੀ ਆਦਿ ਖੇਤਰ ਵਿਚ ਫੋਗਿੰਗ ਕਰਨ ਤੋਂ ਇਲਾਵਾ ਸਿਹਤ ਕਰਮਚਾਰੀਆਂ ਵੱਲੋ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ ਅਤੇ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਅਤੇ ਆਲੇ-ਦੁਆਲੇ ਪਾਣੀ ਨੂੰ ਖੜ੍ਹਾ ਨਾ ਹੋਣ ਦੇਣ। ਇਸ ਤੋਂ ਇਲਾਵਾ ਆਪਣੇ ਘਰਾਂ ਦੀ ਫਰਿਜਾਂ, ਕੂਲਰਾਂ, ਗਮਲਿਆਂ ਅਤੇ ਛੱਤਾਂ ਉੱਪਰ ਪਏ ਪੁਰਾਣੇ ਟਾਇਰਾਂ ਤੇ ਕਬਾੜ ਦੇ ਸਮਾਨ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ ਕਿਉਂਕਿ ਇਹੀ ਪਾਣੀ ਡੇਂਗੂ ਦੇ ਮੱਛਰਾਂ ਦੀ ਪੈਦਾਵਾਰ ਦਾ ਕਾਰਨ ਬਣਦਾ ਹੈ। ਉਨਾਂ੍ਹ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਡਰਾਈ ਡੇਅ ਮਨਾਉਂਦੇ ਹੋਏ ਫਰਿਜਾਂ, ਕੂਲਰਾਂ, ਗਮਲਿਆਂ ਆਦਿ ਦੇ ਪਾਣੀ ਨੂੰ ਸੁਕਾਇਆ ਜਾਵੇ। ਮੱਛਰ ਤੋਂ ਬਚਣ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖਣ ਤੋਂ ਇਲਾਵਾ ਮੱਛਰਦਾਨੀਆਂ ਜਾਂ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ।



