ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ੰਥੀ ਸ੍ਰੀ ਹਰਿਮੰਦਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਇਰੈਕਟਰ ਹਵਾਈ ਅੱਡਾ ਮਨੋਜ ਕੁਮਾਰ ਹਾਜ਼ਰ ਸਨ।

ਇਸ ਮੌਕੇ ਔਜਲਾ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਇਸ ਉਡਾਣ ਦੇ ਸ਼ੁਰੂ ਹੋਣ ਨਾਲ ਸਿੱਖ ਧਰਮ ਦੇ ਦੋ ਅਹਿਮ ਤਖ਼ਤ ਸਿੱਧੇ ਹਵਾਈ ਸੇਵਾ ਨਾਲ ਜੁੜ ਜਾਣਗੇ ਅਤੇ ਸੰਗਤ ਦੀ ਯਾਤਰਾ ਵੀ ਸੁਖਾਲੀ ਹੋ ਜਾਵੇਗੀ। ਔਜਲਾ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਧੰਨਵਾਦ ਕਰਦਿਆਂ ਮੰਗ ਕੀਤੀ ਕਿ ਅੰਮਿ੍ਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਰਮਿਆਨ ਹਫ਼ਤੇ ਵਿੱਚ ਦੋ ਵਾਰ ਸਫਲਤਾਪੂਰਵਕ ਚੱਲ ਰਹੀ ਉਡਾਣ ਦਾ ਕਿਰਾਇਆ ਘੱਟ ਕਰਵਾਇਆ ਜਾਵੇ।

ਇਸ ਸਮੇਂ ਗੁਰਜੀਤ ਸਿੰਘ ਔਜਲਾ ਏਅਰ ਇੰਡੀਆ ਵੱਲੋਂ ਸ਼ੁਰੂ ਕੀਤੀ ਹਵਾਈ ਸੇਵਾ ਦੀ ਪਲੇਠੀ ਉਡਾਣ ਨੰਬਰ ਏਆਈ 726 ਰਾਹੀਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਪੁੱਜੇ, ਜਿਥੇ ਉਨ੍ਹਾਂ ਦਾ ਪਟਨਾ ਸਾਹਿਬ ਪ੍ਰਬੰਧਕੀ ਬੋਰਡ, ਪਟਨਾ ਸਾਹਿਬ ਪ੍ਰਸ਼ਾਸਨ ਤੇ ਬਿਹਾਰ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਸਵਾਗਤ ਕੀਤਾ ਗਿਆ। ਉਡਾਣ ਸ਼ੁਰੂ ਕਰਨ ‘ਚ ਔਜਲਾ ਵੱਲੋਂ ਨਿਭਾਈ ਭੂਮਿਕਾ ਲਈ ਗੁਰਦੁਆਰਾ ਤਖ਼ਤ ਸਾਹਿਬ ਉਨ੍ਹਾਂ ਦਾ ਸਨਮਾਨ ਕੀਤਾ ਗਿਆ।