Skip to content
Wednesday, October 14, 2026 11°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਸਿੱਖਾਂ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਦਾ ਪੂਰਾ ਹੱਕ: ਭਾਰਤੀ ਹਾਈ ਕਮਿਸ਼ਨਰ

By Admin Published 2 min read

ਆਟਵਾ:-ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਖਾਲਿਸਤਾਨ ਦਾ ਮੁੱਦਾ ਕੈਨੇਡਾ ਦੀ ਸਮੱਸਿਆ ਹੈ, ਭਾਰਤ ਦੀ ਨਹੀਂ। ਉਨ੍ਹਾਂ ਓਟਾਵਾ (ਕੈਨੇਡਾ ਸਰਕਾਰ) ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ਸਿਆਸੀ ਪ੍ਰਚਾਰ ਅਤੇ ਹਿੰਸਾ, ਫਿਰੌਤੀ ਤੇ ਸੰਗਠਿਤ ਅਪਰਾਧ ਵਾਲੀਆਂ ਕੱਟੜਪੰਥੀ ਗਤੀਵਿਧੀਆਂ ਵਿਚਾਲੇ ਫ਼ਰਕ ਕਰੇ।”ਕੈਨੇਡੀਅਨ ਪਬਲਿਕ ਪ੍ਰਸਾਰਕ ਸੀ ਪੀ ਏ ਸੀ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਪਟਨਾਇਕ ਨੇ ਕਿਹਾ ਕਿ ਭਾਰਤ ਵਿੱਚ ਖਾਲਿਸਤਾਨ ਨੂੰ ਲੈ ਕੇ ਕੋਈ ਸਿਆਸੀ ਮੁੱਦਾ ਨਹੀਂ ਹੈ ਅਤੇ ਕੈਨੇਡਾ ਨੂੰ ਉੱਥੇ ਰਹਿ ਰਹੇ ਕੱਟੜਪੰਥੀਆਂ ਦੇ ਇੱਕ ਛੋਟੇ ਸਮੂਹ ਦੀਆਂ ਗਤੀਵਿਧੀਆਂ ‘ਤੇ ਧਿਆਨ ਦੇਣ ਦੀ ਲੋੜ ਹੈ, ਉਨ੍ਹਾਂ ਦੀ ਤੁਲਨਾ ਪੂਰੇ ਸਿੱਖ ਭਾਈਚਾਰੇ ਨਾਲ ਨਹੀਂ ਕਰਨੀ ਚਾਹੀਦੀ।ਉਨ੍ਹਾਂ ਕਿਹਾ, “ਖਾਲਿਸਤਾਨ ਭਾਰਤ ਵਿੱਚ ਕੋਈ ਮੁੱਦਾ ਨਹੀਂ ਹੈ। ਇਹ ਕੈਨੇਡਾ ਵਿੱਚ ਹੈ।” ਉਨ੍ਹਾਂ ਕਿਹਾ ਕਿ ਕੈਨੇਡਾ ਨੂੰ ਇਹ ਸਮਝਣਾ ਪਵੇਗਾ ਕਿ ਵੱਖਵਾਦੀ ਲਹਿਰ ਨਾਲ ਜੁੜੀਆਂ ਗਤੀਵਿਧੀਆਂ ਉਸ ਦੀ ਆਪਣੀ ਧਰਤੀ ‘ਤੇ ਹੋ ਰਹੀਆਂ ਹਨ।ਪਟਨਾਇਕ ਨੇ ਕਿਹਾ ਕਿ ਸਿੱਖਾਂ ਨੂੰ ਵੱਖਰੇ ਦੇਸ਼ ਲਈ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਦਾ ਪੂਰਾ ਹੱਕ ਹੈ, ਪਰ ਭਾਰਤ ਹਿੰਸਾ, ਕਤਲ ਅਤੇ ਅਤਿਵਾਦ ਨੂੰ ਜਾਇਜ਼ ਠਹਿਰਾਉਣ ਦਾ ਵਿਰੋਧ ਕਰਦਾ ਹੈ।
ਉਨ੍ਹਾਂ ਕਿਹਾ, “ਕੈਨੇਡੀਅਨ, ਸਿੱਖ, ਭਾਰਤੀ, ਇਨ੍ਹਾਂ ਸਾਰਿਆਂ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਸੋਚ ਜਾਂ ਵਿਚਾਰਾਂ ਦੇ ਪੱਖ ਵਿੱਚ ਗੱਲ ਕਰਨ ਦਾ ਹੱਕ ਹੈ।” ਉਨ੍ਹਾਂ ਸਪਸ਼ਟ ਕੀਤਾ ਕਿ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ‘ਤੇ ਭਾਰਤ ਨੂੰ ਕੋਈ ਇਤਰਾਜ਼ ਨਹੀਂ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp